Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਦੇ ਦੂਜੇ ਵਿਆਹ ’ਤੇ ਅਕਾਲੀ ਦਲ ਦਾ ਤਨਜ਼

ਮੁੱਖ ਮੰਤਰੀ ਭਗਵੰਤ ਮਾਨ ਦੇ ਦੂਜੇ ਵਿਆਹ ’ਤੇ ਅਕਾਲੀ ਦਲ ਦਾ ਤਨਜ਼

ਕਿਹਾ : ਵਾਅਦਾ ਦਿੱਲੀ ਮਾਡਲ ਦਾ ਕੀਤਾ ਅਤੇ ਲਾਗੂ ਇਮਰਾਨ ਵਾਲਾ ਲਾਹੌਰ ਮਾਡਲ ਕਰ ਲਿਆ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਹੋਏ ਵਿਆਹ ’ਤੇ ਅਕਾਲੀ ਦਲ ਤਨਜ ਕਸਣ ਤੋਂ ਪਿੱਛੇ ਨਹੀਂ ਹਟਿਆ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਟਵੀਟ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਵਾਅਦਾ ਦਿੱਲੀ ਮਾਡਲ ਦਾ ਕੀਤਾ ਸੀ ਅਤੇ ਲਾਗੂ ਇਮਰਾਨ ਵਾਲਾ ਲਾਹੌਰ ਮਾਡਲ ਕਰ ਲਿਆ। ਡਾ. ਦਲਜੀਤ ਸਿੰਘ ਚੀਮਾ ਨੇ ਇਮਰਾਨ ਖਾਨ ਦੇ ਹੋਏ ਵਿਆਹਾਂ ਦੇ ਲਿਹਾਜ਼ ਨਾਲ ਭਗਵੰਤ ਮਾਨ ’ਤੇ ਅਸਿੱਧੇ ਤਰੀਕੇ ਨਾਲ ਤਨਜ ਕਸਿਆ ਹੈ। ਅਕਾਲੀ ਆਗੂ ਨੇ ਇਹ ਵੀ ਕਿਹਾ ਕਿ ਸਾਨੂੰ ਇਸ ਗੱਲ ਦਾ ਗਿਲਾ ਜ਼ਰੂਰ ਹੈ ਕਿ ਸਾਨੂੰ ਵਿਆਹ ਵਿਚ ਨਹੀਂ ਬੁਲਾਇਆ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦੇ ਡਾ. ਗੁਰਪ੍ਰੀਤ ਕੌਰ ਨਾਲ ਚੰਡੀਗੜ੍ਹ ’ਚ ਹੋਏ ਵਿਆਹ ਮੌਕੇ ਸੀਮਤ ਮਹਿਮਾਨਾਂ ਨੂੰ ਹੀ ਬੁਲਾਇਆ ਗਿਆ ਸੀ। ਜਿਨ੍ਹਾਂ ਵਿਚ ਸਿਰਫ ਪਰਿਵਾਰ ਦੇ ਮੈਂਬਰ ਹੀ ਸ਼ਾਮਲ ਹੋਏ। ਰਾਜਨੀਤੀ ਦੇ ਲਿਹਾਜ਼ ਨਾਲ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਸੰਜੇ ਸਿੰਘ ਅਤੇ ਰਾਘਵ ਚੱਢਾ ਸ਼ਾਮਲ ਹੋਏ। ਵਿਆਹ ਮੌਕੇ ਕੇਜਰੀਵਾਲ ਨੇ ਪਿਤਾ ਅਤੇ ਰਾਘਵ ਚੱਢਾ ਨੇ ਭਰਾ ਦੀ ਭੂਮਿਕਾ ਨਿਭਾਈ।

 

Check Also

ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ

ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …