Breaking News
Home / ਪੰਜਾਬ / ਹਰਪਾਲ ਚੀਮਾ ਤੇ ਅਮਨ ਅਰੋੜਾ ਵਲੋਂ ਭਗਵੰਤ ਮਾਨ ਨੂੰ ਵਧਾਈਆਂ

ਹਰਪਾਲ ਚੀਮਾ ਤੇ ਅਮਨ ਅਰੋੜਾ ਵਲੋਂ ਭਗਵੰਤ ਮਾਨ ਨੂੰ ਵਧਾਈਆਂ

ਭਗਵੰਤ ਮਾਨ ਦੇ ਵਿਆਹ ਦੀ ਖੁਸ਼ੀ ’ਚ ਪਏ ਭੰਗੜੇ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਵਿਆਹ ਦੇ ਬੰਧਨ ਵਿਚ ਬੱਝ ਚੁੱਕੇ ਹਨ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਨਵੇਂ ਬਣੇ ਮੰਤਰੀ ਅਮਨ ਅਰੋੜਾ ਸਣੇ ਹੋਰ ਬਹੁਤ ਸਾਰੇ ਆਗੂਆਂ ਨੇ ਭਗਵੰਤ ਮਾਨ ਨੂੰ ਵਧਾਈਆਂ ਦਿੱਤੀਆਂ ਹਨ। ਭਗਵੰਤ ਮਾਨ ਦੇ ਵਿਆਹ ਦੀ ਖੁਸ਼ੀ ਵਿਚ ਬੋਲੀਆਂ ਪਾਈਆਂ ਗਈਆਂ ਅਤੇ ਭੰਗੜੇ ਵੀ ਪਾਏ ਗਏ। ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਗਵੰਤ ਮਾਨ ਨੂੰ ਵੱਡਾ ਭਰਾ ਦੱਸਿਆ ਅਤੇ ਕਿਹਾ ਕਿ ਹੁਣ ਸਾਡੀ ਵਾਰੀ ਆਏਗੀ। ਇਹ ਵੀ ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦਾ ਇਹ ਦੂਜੀ ਵਾਰ ਵਿਆਹ ਹੋਇਆ ਹੈ ਅਤੇ ਉਸਦਾ ਪਹਿਲੀ ਪਤਨੀ ਨਾਲੋਂ ਤਲਾਕ ਹੋ ਗਿਆ ਸੀ।

 

Check Also

ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ

ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …