ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਦੂਜੀ ਵਾਰ ਵਿਆਹ ਬੰਧਨ ‘ਚ ਬੱਝ ਗਏ ਹਨ। ਉਨ੍ਹਾਂ ਡਾ. ਗੁਰਪ੍ਰੀਤ ਕੌਰ ਨਾਲ ਲਾਵਾਂ ਲਈਆਂ। ਚੰਡੀਗੜ੍ਹ ਸਥਿਤ ਸੀ ਐਮ ਰਿਹਾਇਸ਼ ‘ਤੇ ਵਿਆਹ ਦੀਆਂ ਰਸਮਾਂ ਹੋਈਆਂ। ਵਿਆਹ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਜ਼ਿੰਮੇਵਾਰੀਆਂ ਨਿਭਾਈਆਂ। ਡਾ. ਗੁਰਪ੍ਰੀਤ ਕੌਰ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਹੈ ਅਤੇ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲੋਂ 16 ਸਾਲ ਛੋਟੀ ਹੈ। ਧਿਆਨ ਰਹੇ ਕਿ ਭਗਵੰਤ ਮਾਨ ਦੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ ਉਨ੍ਹਾਂ ਦਾ 2015 ‘ਚ ਤਲਾਕ ਹੋ ਗਿਆ ਸੀ। ਪਹਿਲੇ ਵਿਆਹ ਤੋਂ ਭਗਵੰਤ ਮਾਨ ਦੇ 2 ਬੱਚੇ ਦਿਲਸ਼ਾਨ ਅਤੇ ਸੀਰਤ ਹਨ ਜੋ ਆਪਣੀ ਮਾਂ ਨਾਲ ਅਮਰੀਕਾ ‘ਚ ਰਹਿੰਦੇ ਹਨ।
ਹਰਪਾਲ ਚੀਮਾ ਤੇ ਅਮਨ ਅਰੋੜਾ ਵਲੋਂ ਭਗਵੰਤ ਮਾਨ ਨੂੰ ਵਧਾਈਆਂ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਵਿਆਹ ਦੇ ਬੰਧਨ ਵਿਚ ਬੱਝ ਚੁੱਕੇ ਹਨ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਨਵੇਂ ਬਣੇ ਮੰਤਰੀ ਅਮਨ ਅਰੋੜਾ ਸਣੇ ਹੋਰ ਬਹੁਤ ਸਾਰੇ ਆਗੂਆਂ ਨੇ ਭਗਵੰਤ ਮਾਨ ਨੂੰ ਵਧਾਈਆਂ ਦਿੱਤੀਆਂ ਹਨ। ਭਗਵੰਤ ਮਾਨ ਦੇ ਵਿਆਹ ਦੀ ਖੁਸ਼ੀ ਵਿਚ ਬੋਲੀਆਂ ਪਾਈਆਂ ਗਈਆਂ ਅਤੇ ਭੰਗੜੇ ਵੀ ਪਾਏ ਗਏ। ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਗਵੰਤ ਮਾਨ ਨੂੰ ਵੱਡਾ ਭਰਾ ਦੱਸਿਆ ਅਤੇ ਕਿਹਾ ਕਿ ਹੁਣ ਸਾਡੀ ਵਾਰੀ ਆਏਗੀ। ਇਹ ਵੀ ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦਾ ਇਹ ਦੂਜੀ ਵਾਰ ਵਿਆਹ ਹੋਇਆ ਹੈ ਅਤੇ ਉਸਦਾ ਪਹਿਲੀ ਪਤਨੀ ਨਾਲੋਂ ਤਲਾਕ ਹੋ ਗਿਆ ਸੀ।
ਮੁੱਖ ਮੰਤਰੀ ਭਗਵੰਤ ਮਾਨ ਦੇ ਦੂਜੇ ਵਿਆਹ ‘ਤੇ ਅਕਾਲੀ ਦਲ ਦਾ ਤਨਜ਼
ਕਿਹਾ : ਵਾਅਦਾ ਦਿੱਲੀ ਮਾਡਲ ਦਾ ਕੀਤਾ ਅਤੇ ਲਾਗੂ ਇਮਰਾਨ ਵਾਲਾ ਲਾਹੌਰ ਮਾਡਲ ਕਰ ਲਿਆ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਹੋਏ ਵਿਆਹ ‘ਤੇ ਅਕਾਲੀ ਦਲ ਤਨਜ ਕਸਣ ਤੋਂ ਪਿੱਛੇ ਨਹੀਂ ਹਟਿਆ। ਸੀਨੀਅਰ ਅਕਾਲੀ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਟਵੀਟ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਵਾਅਦਾ ਦਿੱਲੀ ਮਾਡਲ ਦਾ ਕੀਤਾ ਸੀ ਅਤੇ ਲਾਗੂ ਇਮਰਾਨ ਵਾਲਾ ਲਾਹੌਰ ਮਾਡਲ ਕਰ ਲਿਆ। ਡਾ. ਦਲਜੀਤ ਸਿੰਘ ਚੀਮਾ ਨੇ ਇਮਰਾਨ ਖਾਨ ਦੇ ਹੋਏ ਵਿਆਹਾਂ ਦੇ ਲਿਹਾਜ਼ ਨਾਲ ਭਗਵੰਤ ਮਾਨ ‘ਤੇ ਅਸਿੱਧੇ ਤਰੀਕੇ ਨਾਲ ਤਨਜ ਕਸਿਆ ਹੈ। ਅਕਾਲੀ ਆਗੂ ਨੇ ਇਹ ਵੀ ਕਿਹਾ ਕਿ ਸਾਨੂੰ ਇਸ ਗੱਲ ਦਾ ਗਿਲਾ ਜ਼ਰੂਰ ਹੈ ਕਿ ਸਾਨੂੰ ਵਿਆਹ ਵਿਚ ਨਹੀਂ ਬੁਲਾਇਆ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦੇ ਡਾ. ਗੁਰਪ੍ਰੀਤ ਕੌਰ ਨਾਲ ਚੰਡੀਗੜ੍ਹ ‘ਚ ਹੋਏ ਵਿਆਹ ਮੌਕੇ ਸੀਮਤ ਮਹਿਮਾਨਾਂ ਨੂੰ ਹੀ ਬੁਲਾਇਆ ਗਿਆ ਸੀ। ਜਿਨ੍ਹਾਂ ਵਿਚ ਸਿਰਫ ਪਰਿਵਾਰ ਦੇ ਮੈਂਬਰ ਹੀ ਸ਼ਾਮਲ ਹੋਏ। ਰਾਜਨੀਤੀ ਦੇ ਲਿਹਾਜ਼ ਨਾਲ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਸੰਜੇ ਸਿੰਘ ਅਤੇ ਰਾਘਵ ਚੱਢਾ ਸ਼ਾਮਲ ਹੋਏ। ਵਿਆਹ ਮੌਕੇ ਕੇਜਰੀਵਾਲ ਨੇ ਪਿਤਾ ਅਤੇ ਰਾਘਵ ਚੱਢਾ ਨੇ ਭਰਾ ਦੀ ਭੂਮਿਕਾ ਨਿਭਾਈ। ਡਾ. ਗੁਰਪ੍ਰੀਤ ਕੌਰ ਦੇ ਪਰਿਵਾਰਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਰਿਵਾਰ ਸਮੇਤ ਸ਼ਾਮਲ ਹੋਏ। ਕੇਜਰੀਵਾਲ ਵੱਲੋਂ ਭਗਵੰਤ ਮਾਨ ਦੇ ਪਿਤਾ ਵਜੋਂ ਵਿਆਹ ਦੀਆਂ ਸਾਰੀਆਂ ਰਸਮਾਂ ਨਿਭਾਈਆਂ ਗਈਆਂ। ਜਦਕਿ ਰਾਘਵ ਚੱਢਾ ਨੇ ਡਾ. ਗੁਰਪ੍ਰੀਤ ਕੌਰ ਦੇ ਭਰਾ ਵਜੋਂ ਸਾਰੀਆਂ