2 C
Toronto
Sunday, November 9, 2025
spot_img
Homeਭਾਰਤਕੁੱਲੂ 'ਚ ਬੱਸ ਖੱਡ 'ਚ ਡਿੱਗੀ-13 ਮੌਤਾਂ

ਕੁੱਲੂ ‘ਚ ਬੱਸ ਖੱਡ ‘ਚ ਡਿੱਗੀ-13 ਮੌਤਾਂ

ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿਚ ਸੋਮਵਾਰ ਸਵੇਰੇ ਕਰੀਬ ਸਾਢੇ ਅੱਠ ਵਜੇ ਇਕ ਨਿੱਜੀ ਬੱਸ ਦੇ ਡੂੰਘੀ ਖੱਡ ‘ਚ ਡਿੱਗਣ ਨਾਲ 13 ਵਿਅਕਤੀਆਂ ਦੀ ਮੌਤ ਹੋ ਗਈ ਤੇ ਦੋ ਹੋਰ ਜ਼ਖ਼ਮੀ ਹੋ ਗਏ। ਕੁੱਲੂ ਦੇ ਡਿਪਟੀ ਕਮਿਸ਼ਨਰ ਆਸ਼ੂਤੋਸ਼ ਗਰਗ ਨੇ ਦੱਸਿਆ ਕਿ ਸ਼ੈਨਸਰ ਤੋਂ ਸੈਂਜ ਜਾ ਰਹੀ ਬੱਸ ਜਾਂਗਲਾ ਪਿੰਡ ਨੇੜੇ ਇਕ ਤਿੱਖੇ ਮੋੜ ‘ਤੇ ਬੇਕਾਬੂ ਹੋ ਕੇ ਡੂੰਘੀ ਖੱਡ ਵਿਚ ਡਿੱਗ ਗਈ। ਜ਼ਿਲ੍ਹਾ ਅਧਿਕਾਰੀਆਂ ਨੇ ਦੱਸਿਆ ਕਿ ਰਾਹਤ ਟੀਮਾਂ ਨੇ ਮੌਕੇ ‘ਤੇ ਪੁੱਜ ਕੇ ਜ਼ਖ਼ਮੀਆਂ ਨੂੰ ਕੁੱਲੂ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਵਾਰਿਸਾਂ ਲਈ ਦੋ-ਦੋ ਲੱਖ ਰੁਪਏ ਤੇ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫਤਰ ਨੇ ਇਕ ਟਵੀਟ ‘ਚ ਨਰਿੰਦਰ ਮੋਦੀ ਦੇ ਹਵਾਲੇ ਨਾਲ ਕਿਹਾ ਕਿ ਮੈਂ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਾ ਹਾਂ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਵਲੋਂ ਪੀੜਤਾਂ ਨੂੰ ਹਰ ਸੰਭਵ ਮਦਦ ਮੁਹੱਈਆ ਕੀਤੀ ਜਾ ਰਹੀ ਹੈ।
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੇ ਵੀ ਹਾਦਸੇ ਵਿਚ ਗਈਆਂ ਜਾਨਾਂ ‘ਤੇ ਦੁੱਖ ਪ੍ਰਗਟਾਇਆ ਹੈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕਰਦਿਆਂ ਮੈਜਿਸਟ੍ਰੇਟੀ ਜਾਂਚ ਦੇ ਆਦੇਸ਼ ਦੇ ਦਿੱਤੇ ਹਨ ਅਤੇ ਕੁੱਲੂ ਦੇ ਏ. ਡੀ. ਐਮ. ਪੂਰੇ ਹਾਦਸੇ ਦੀ ਜਾਂਚ ਕਰਨਗੇ।
ਮੁੱਖ ਮੰਤਰੀ ਨੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਅਤੇ ਜ਼ਖ਼ਮੀਆਂ ਦੇ ਮੁਫ਼ਤ ਇਲਾਜ ਤੋਂ ਇਲਾਵਾ ਉਨ੍ਹਾਂ ਨੂੰ 15-15 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ।

RELATED ARTICLES
POPULAR POSTS