50 ਮੰਤਰੀਆਂ ਅਤੇ ਸੰਸਦ ਮੈਂਬਰਾਂ ਦੇ ਅਸਤੀਫੇ ਤੋਂ ਬਾਅਦ ਲਿਆ ਫੈਸਲਾ
ਲੰਡਨ/ਬਿਊਰੋ ਨਿਊਜ਼ : ਬ੍ਰਿਟੇਨ ਦੀ ਸਿਆਸਤ ਵਿਚ ਵੱਡਾ ਫੇਰਬਦਲ ਹੋ ਰਿਹਾ ਹੈ।
ਬ੍ਰਿਟਿਸ਼ ਪ੍ਰਧਾਨ ਮੰਤਰੀ ਬੌਰਿਸ ਜੌਨਸਨ ਨੇ ਸੰਸਦ ਵਿਚ ਪਾਰਟੀ ਦੇ ਲੀਡਰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ, ਅਕਤੂਬਰ ਮਹੀਨੇ ਦੌਰਾਨ ਨਵਾਂ ਆਗੂ ਚੁਣੇ ਜਾਣ ਤੱਕ ਉਹ ਕਾਰਜਕਾਰੀ ਪ੍ਰਧਾਨ ਮੰਤਰੀ ਦੇ ਤੌਰ ‘ਤੇ ਕੰਮ ਕਰਦੇ ਰਹਿਣਗੇ।
ਜ਼ਿਕਰਯੋਗ ਹੈ ਕਿ ਜੌਨਸਨ ਤੋਂ ਨਰਾਜ਼ 50 ਦੇ ਕਰੀਬ ਮੰਤਰੀ ਅਤੇ ਸੰਸਦ ਮੈਂਬਰ ਅਸਤੀਫਾ ਦੇ ਚੁੱਕੇ ਹਨ। ਅਸਤੀਫਾ ਦੇਣ ਵਾਲੇ ਆਗੂਆਂ ਨੇ ਜੌਨਸਨ ਦੇ ਕੰਮ ਕਰਨ ਦੇ ਤਰੀਕਿਆਂ, ਲੌਕਡਾਊਨ ਪਾਰਟੀ ਅਤੇ ਕੁਝ ਕੁ ਆਗੂਆਂ ਨੇ ਸੈਕਸ ਸਕੈਂਡਲ ਨੂੰ ਮੁੱਦਾ ਬਣਾਇਆ ਹੈ। ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਬਣਨ ਦੀ ਦੌੜ ਵਿਚ ਸਾਬਕਾ ਵਿੱਤ ਮੰਤਰੀ ਰਿਸ਼ੀ ਸੁਨਕ ਅਤੇ ਲਿਜ਼ ਟਰਸ ਦਾ ਨਾਮ ਸਭ ਤੋਂ ਅੱਗੇ ਹੈ। ਪ੍ਰਧਾਨ ਮੰਤਰੀ ਅਹੁਦੇ ਦੀ ਦਾਅਵੇਦਾਰੀ ਵਿਚ ਸਭ ਤੋਂ ਅੱਗੇ ਚੱਲ ਰਹੇ ਰਿਸ਼ੀ ਸੁਨਕ ਦੇ ਘਰ ਗਹਿਮਾ ਗਹਿਮੀ ਵੀ ਰਹੀ।

