ਨਵੀਂ ਦਿੱਲੀ/ਬਿਊਰੋ ਨਿਊਜ਼
ਸੀਬੀਆਈ ਨੇ ਦਿੱਲੀ ਹਾਈਕੋਰਟ ਨੂੰ ਕਿਹਾ ਕਿ ਕਾਂਗਰਸੀ ਆਗੂ ਸੱਜਣ ਕੁਮਾਰ ਹੇਠਲੀ ਅਦਾਲਤ ਵੱਲੋਂ ਉਨ੍ਹਾਂ ਨੂੰ ਬਰੀ ਕਰਨ ਖ਼ਿਲਾਫ਼ ਅਪੀਲ ਉਤੇ ਸੁਣਵਾਈ ਕਰ ਰਹੇ ਇਕ ਜਸਟਿਸ ਉਤੇ ਦੋਸ਼ ਲਗਾ ਕੇ ਅਦਾਲਤ ਨੂੰ ‘ਧਮਕਾ’ ਰਹੇ ਹਨ ਜਦੋਂ ਕਿ ਸਾਲ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਹਾਲੇ ਵੀ ਇਨਸਾਫ਼ ਦੀ ਉਡੀਕ ਹੈ। ਅਪੀਲ ‘ਤੇ ਸੁਣਵਾਈ ਕਰ ਰਹੇ ਡਿਵੀਜ਼ਨ ਬੈਂਚ ਵਿੱਚ ਸ਼ਾਮਲ ਜਸਟਿਸ ਪੀਐਸ ਤੇਜੀ ਉਤੇ ਸੱਜਣ ਕੁਮਾਰ ਨੇ ਕਥਿਤ ਤੌਰ ‘ਤੇ ਪੱਖਪਾਤੀ ਹੋਣ ਦਾ ਦੋਸ਼ ਲਗਾ ਕੇ ਇਸ ਮਾਮਲੇ ਨੂੰ ਹੋਰ ਬੈਂਚ ਕੋਲ ਤਬਦੀਲ ਕਰਨ ਦੀ ਮੰਗ ਕੀਤੀ ਸੀ। ਇਸ ਅਰਜ਼ੀ ‘ਤੇ ਜਵਾਬ ਦਿੰਦਿਆਂ ਸੀਬੀਆਈ ਨੇ ਕਿਹਾ ਕਿ ਇਹ ‘ਅੜਿੱਕਾ’ ਪਾਉਣ, ਕਾਰਵਾਈ ਵਿੱਚ ਦੇਰੀ ਅਤੇ ਇਨਸਾਫ਼ ਦੀ ਰਫ਼ਤਾਰ ਨੂੰ ਪ੍ਰਭਾਵਿਤ ਕਰਨ ਦਾ ਯਤਨ ਹੈ। ਅਦਾਲਤ ਵੱਲੋਂ ਇਸ ਮਾਮਲੇ ‘ਤੇ ਸੁਣਵਾਈ 17 ਅਕਤੂਬਰ ਨੂੰ ਕੀਤੀ ਜਾਣੀ ਹੈ।
Check Also
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੋਲ੍ਹੇ
ਪਹਿਲੇ ਦਿਨ ਵੱਡੀ ਗਿਣਤੀ ਸਰਧਾਲੂਆਂ ਨੇ ਮੱਥਾ ਟੇਕਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਉੱਤਰਾਖੰਡ ’ਚ ਗੁਰਦੁਆਰਾ ਸ੍ਰੀ …