Breaking News
Home / ਪੰਜਾਬ / ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਵਿੱਚ ਮਿਲਣ ਪੁੱਜੇ ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ

ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਵਿੱਚ ਮਿਲਣ ਪੁੱਜੇ ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ

ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਘਿਰੇ ਹੋਏ ਹਨ ਧਰਮਸੋਤ
ਨਾਭਾ: ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਭ੍ਰਿਸ਼ਟਾਚਾਰ ਮਾਮਲੇ ‘ਚ ਨਿਆਂਇਕ ਹਿਰਾਸਤ ਤਹਿਤ ਜੇਲ੍ਹ ‘ਚ ਬੰਦ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲਣ ਨਾਭਾ ਜੇਲ੍ਹ ਪਹੁੰਚੇ। ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਇਸ ਜੇਲ੍ਹ ਵਿੱਚ 13 ਜੂਨ ਤੋਂ ਬੰਦ ਹੈ। ਪਾਰਟੀ ਵਿੱਚੋਂ ਪਹਿਲੀ ਵਾਰ ਕੋਈ ਆਗੂ ਉਨ੍ਹਾਂ ਨੂੰ ਇੱਥੇ ਮਿਲਣ ਆਇਆ ਹੈ। ਲਗਪਗ 40 ਮਿੰਟ ਦੀ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਨੇ ਦੱਸਿਆ ਕਿ ਧਰਮਸੋਤ ਨੇ ਉਨ੍ਹਾਂ ਨੂੰ ਦੱਸਿਆ ਕਿ ਜੇਲ੍ਹ ਵਿੱਚ ਬੇਹੱਦ ਸਖ਼ਤਾਈ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਧਰਮਸੋਤ ਨੂੰ ਰਾਜਨੀਤੀ ਦੀ ਭੇਟ ਚੜ੍ਹਾਇਆ ਹੈ। ਉਨ੍ਹਾਂ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸੰਗਰੂਰ ਜ਼ਿਮਨੀ ਚੋਣ ਨੇ ਸੰਕੇਤ ਦਿੱਤਾ ਹੈ ਕਿ ਲੋਕ ‘ਆਪ’ ਵੱਲੋਂ ਚੋਣਾਂ ਮੌਕੇ ਕੀਤੇ ਵਾਅਦੇ ਪੂਰੇ ਨਾ ਹੋਣ ਤੋਂ ਖਫ਼ਾ ਹਨ।

 

Check Also

ਦਿੱਲੀ ਵੱਲ ਵਧ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਰੋਕਿਆ

ਹਰਿਆਣਾ ਪੁਲਿਸ ਨੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗੇ, ਕਈ ਕਿਸਾਨ ਹੋਏ ਜ਼ਖਮੀ ਸ਼ੰਭੂ/ਬਿਊਰੋ …