13.3 C
Toronto
Monday, June 1, 2026
spot_img
Homeਪੰਜਾਬਬੇਅਦਬੀ ਤੇ ਗੋਲੀ ਕਾਂਡ ਮਾਮਲੇ 'ਚ ਕਿਸੇ ਨੂੰ ਕਲੀਨ ਚਿਟ ਨਹੀਂ ਮਿਲੀ:...

ਬੇਅਦਬੀ ਤੇ ਗੋਲੀ ਕਾਂਡ ਮਾਮਲੇ ‘ਚ ਕਿਸੇ ਨੂੰ ਕਲੀਨ ਚਿਟ ਨਹੀਂ ਮਿਲੀ: ‘ਆਪ’

ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਕਿਸੇ ਨੂੰ ਕੋਈ ਕਲੀਨ ਚਿਟ ਨਹੀਂ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿੱਚ ਸਾਲ 2015 ‘ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਉਕਤ ਘਟਨਾਵਾਂ ਦੇ ਸਾਜ਼ਿਸ਼ਕਰਤਾਵਾਂ ਦਾ ਨਾਮ ਜਨਤਕ ਕੀਤਾ ਹੈ, ਪਰ ਜਾਂਚ ਟੀਮ ਨੇ ਕਿਸੇ ਨੂੰ ਕਲੀਨ ਚਿਟ ਨਹੀਂ ਦਿੱਤੀ ਗਈ।
ਕੰਗ ਨੇ ਕਿਹਾ ਕਿ ‘ਆਪ’ ਸਰਕਾਰ ਦੇ ਯਤਨਾਂ ਸਦਕਾ ਐਡਵੋਕੇਟ ਜਨਰਲ (ਏਜੀ) ਨੇ ਇਸ ਕੇਸ ਦੀ ਸੰਜੀਦਗੀ ਨਾਲ ਪੈਰਵੀ ਕੀਤੀ, ਜਿਸ ਕਰਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਐੱਫਆਈਆਰ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਰੱਦ ਕਰਨ ਦੀ ਮੰਗ ਕਰਨ ਵਾਲੀਆਂ ਕਈ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਦੌਰਾਨ ਸਿਆਸੀ ਆਗੂਆਂ ਦੀ ਦਖ਼ਲਅੰਦਾਜ਼ੀ ਕਾਰਨ ਅਤੇ ਸੀਨੀਅਰ ਅਧਿਕਾਰੀਆਂ ਦੀ ਅਕੁਸ਼ਲਤਾ ਕਾਰਨ ਹਾਈਕੋਰਟ ਨੇ ਕੇਸ ਰੱਦ ਕਰ ਦਿੱਤਾ ਸੀ।
ਇਸ ਵਾਰ ਅਦਾਲਤ ਦਾ ਫ਼ੈਸਲਾ ਦੋਸ਼ੀਆਂ ਨੂੰ ਸਜ਼ਾਵਾਂ ਦਿਵਾ ਕੇ ‘ਸਿੱਖ ਸੰਗਤਾਂ’ ਅਤੇ ਪੰਜਾਬੀਆਂ ਨੂੰ ਇਨਸਾਫ਼ ਦਿਵਾਉਣ ਵਿੱਚ ਕਾਮਯਾਬ ਹੋਵੇਗਾ। ‘ਆਪ’ ਬੁਲਾਰੇ ਕੰਗ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਨਿਰਦੋਸ਼ ਪ੍ਰਦਰਸ਼ਨਕਾਰੀਆਂ ‘ਤੇ ਗੋਲੀਆਂ ਚਲਾਉਣ ਦੀਆਂ ਘਟਨਾਵਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਕਾਰਜਕਾਲ ਦੌਰਾਨ ਹੋਈਆਂ ਸਨ। ਇਸ ਮਾਮਲੇ ਸਬੰਧੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਜਾਂਚ ਕਰਵਾਉਣ ‘ਚ ਅਸਫਲ ਰਹੀ।
ਬੇਅਦਬੀ ਦੇ ਮਾਮਲੇ ‘ਚ ਆਇਆ ਪਹਿਲਾ ਤੇ ਵੱਡਾ ਫੈਸਲਾ
ਮੋਗਾ ਦੀ ਅਦਾਲਤ ਨੇ ਤਿੰਨ ਡੇਰਾ ਪ੍ਰੇਮੀਆਂ ਨੂੰ ਸੁਣਾਈ ਤਿੰਨ-ਤਿੰਨ ਸਾਲ ਦੀ ਸਜ਼ਾ
ਮੋਗਾ : ਪੰਜਾਬ ਵਿਚ ਵਾਪਰੀਆਂ ਬੇਅਦਬੀਆਂ ਦੀਆਂ ਘਟਨਾਵਾਂ ਤੋਂ ਬਾਅਦ ਅੱਜ ਮੋਗਾ ਦੀ ਅਦਾਲਤ ਨੇ ਸਭ ਤੋਂ ਪਹਿਲਾ ਤੇ ਵੱਡਾ ਫੈਸਲਾ ਸੁਣਾਇਆ ਹੈ। ਮੋਗਾ ਦੇ ਪਿੰਡ ਮੱਲਕੇ ‘ਚ 2015 ‘ਚ ਵਾਪਰੀ ਬੇਅਦਬੀ ਦੀ ਘਟਨਾ ਦੇ ਮਾਮਲੇ ਵਿਚ ਮੋਗਾ ਦੀ ਅਦਾਲਤ ਨੇ ਤਿੰਨ ਡੇਰਾ ਪ੍ਰੇਮੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ ਜਦਕਿ ਦੋ ਡੇਰਾ ਪ੍ਰੇਮੀਆਂ ਨੂੰ ਬਰੀ ਕਰ ਦਿੱਤਾ ਗਿਆ ਹੈ। ਇਥੇ ਜ਼ਿਕਰ ਕਰਨਾ ਬਣਦਾ ਹੈ ਕਿ ਮੋਗਾ ਦੇ ਪਿੰਡ ਮੱਲ ਕੇ ‘ਚ 2015 ‘ਚ ਸ੍ਰੀ ਗੁਰੂ ਸਾਹਿਬ ਜੀ ਦੀ ਬੇਅਦਬੀ ਹੋਈ ਸੀ, ਜਿਸ ਦੇ ਸਬੰਧ ਵਿਚ ਅੱਜ ਇਹ ਫੈਸਲਾ ਸੁਣਾਇਆ ਗਿਆ ਹੈ। ਫੈਸਲਾ ਸੁਣਾਏ ਜਾਣ ਤੋਂ ਬਾਅਦ ਜ਼ਿਲ੍ਹੇ ਵਿਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਜਾਵੇ, ਇਸ ਨੂੰ ਧਿਆਨ ਵਿਚ ਰੱਖਦੇ ਹੋਏ ਚੱਪੇ-ਚੱਪੇ ‘ਤੇ ਪੁਲਿਸ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਸੀ। ਸੁਰੱਖਿਆ ਦੇ ਮੱਦੇਨਜ਼ਰ ਬਾਹਰੀ ਜ਼ਿਲ੍ਹਿਆਂ ਤੋਂ ਵੀ ਪੁਲਿਸ ਫੋਰਸ ਨੂੰ ਬੁਲਾਇਆ ਗਿਆ ਸੀ।

 

RELATED ARTICLES
POPULAR POSTS