ਨਵੇਂ ਬਣੇ ਲੋਕ ਸਭਾ ਮੈਂਬਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਨਵੇਂ ਬਣੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਉਹ ਸੰਸਦ ਵਿੱਚ ਸਿੱਖ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਉਭਾਰਨਗੇ।
ਉਨ੍ਹਾਂ ਕਿਹਾ ਕਿ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਕਤਲ ਕਰਨ ਵਾਲੇ ਨੂੰ ਤਾਂ ਰਿਹਾਅ ਕਰ ਦਿੱਤਾ ਗਿਆ ਪਰ ਬੰਦੀ ਸਿੱਖ ਜਿਨ੍ਹਾਂ ਨੇ ਅਜਿਹਾ ਕੁਝ ਨਹੀਂ ਕੀਤਾ, ਨੂੰ ਹੁਣ ਤੱਕ ਰਿਹਾਅ ਨਹੀਂ ਕੀਤਾ ਜਾ ਰਿਹਾ। ਉਹ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਸਜ਼ਾ ਵੀ ਪੂਰੀ ਕਰ ਚੁੱਕੇ ਹਨ। ਉਹ ਇਸ ਮਾਮਲੇ ਨੂੰ ਪ੍ਰਮੁੱਖਤਾ ਨਾਲ ਸੰਸਦ ਵਿੱਚ ਚੁੱਕਣਗੇ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਇੱਕ ਸਾਂਝੀ ਕਮੇਟੀ ਵਿੱਚ ਸ਼ਮੂਲੀਅਤ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਖਿਲਾਫ ਚੋਣ ਵਿੱਚ ਉਮੀਦਵਾਰ ਖੜ੍ਹਾ ਕਰ ਦਿੱਤਾ ਸੀ ਅਤੇ ਅਜਿਹੀ ਸਥਿਤੀ ਵਿਚ ਉਹ ਅਜਿਹੀ ਕਮੇਟੀ ਦੇ ਮੈਂਬਰ ਵਜੋਂ ਮੀਟਿੰਗ ਵਿਚ ਸ਼ਾਮਲ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਪਿਛਲੇ ਗਿਆਰਾਂ ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਟਕ ਰਹੀਆਂ ਹਨ ਪਰ ਕੇਂਦਰ ਸਰਕਾਰ ਵੱਲੋਂ ਇਹ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ। ਉਹ ਸੰਸਦ ਵਿੱਚ ਇਹ ਚੋਣਾਂ ਜਲਦੀ ਕਰਵਾਉਣ ਦੀ ਮੰਗ ਰੱਖਣਗੇ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦਾ ਵਿਰੋਧ ਅਤੇ ਪੰਜਾਬ ਨਾਲ ਸਬੰਧਤ ਹੋਰ ਮਸਲੇ ਵੀ ਚੁੱਕੇ ਜਾਣਗੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …