Breaking News
Home / ਪੰਜਾਬ / ਗੌਰਵ ਯਾਦਵ ਨੇ ਪੰਜਾਬ ਦੇ ਕਾਰਜਕਾਰੀ ਡੀਜੀਪੀ ਵਜੋਂ ਕਾਰਜਭਾਰ ਸੰਭਾਲਿਆ

ਗੌਰਵ ਯਾਦਵ ਨੇ ਪੰਜਾਬ ਦੇ ਕਾਰਜਕਾਰੀ ਡੀਜੀਪੀ ਵਜੋਂ ਕਾਰਜਭਾਰ ਸੰਭਾਲਿਆ

ਵੀ.ਕੇ.ਭਾਵਰਾ ਦੋ ਮਹੀਨਿਆਂ ਦੀ ਛੁੱਟੀ ‘ਤੇ ਗਏ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕਾਰਜਕਾਰੀ ਡੀਜੀਪੀ ਵਜੋਂ ਮੰਗਲਵਾਰ ਨੂੰ ਆਈਪੀਐਸ ਗੌਰਵ ਯਾਦਵ ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਂ ਅਹੁਦਾ ਸੰਭਾਲਦੇ ਹੀ ਪੁਲਿਸ ਤੇ ਜਨਤਾ ਨੂੰ ਇਹ ਸੁਨੇਹਾ ਦੇਣਾ ਚਾਹੁੰਦਾ ਹਾਂ ਕਿ ਸਰਕਾਰ ਦੀ ਪ੍ਰਾਥਮਿਕਤਾ ਨਸ਼ੇ ਅਤੇ ਗੈਂਗਸਟਰਾਂ ਨੂੰ ਨੱਥ ਪਾ ਕੇ ਸੂਬੇ ਵਿਚ ਅਮਨ ਕਾਨੂੰਨ ਸਥਾਪਤ ਕਰਨਾ ਹੈ। ਇਸ ਲਈ ਅਸੀਂ ਸੂਬੇ ਦੀ ਜਨਤਾ ਨੂੰ ਪੁਲਿਸ ਫ੍ਰੈਂਡਲੀ ਮਾਹੌਲ ਪ੍ਰਦਾਨ ਕਰਾਂਗੇ ਤੇ ਜਨਤਾ ਤੋਂ ਵੀ ਅਪਰਾਧ ਖਤਮ ਕਰਨ ਲਈ ਪੂਰਨ ਸਹਿਯੋਗ ਦੀ ਉਮੀਦ ਕਰਦੇ ਹਾਂ।
ਭਰੋਸੇਯੋਗ ਸੂਤਰਾਂ ਦਾ ਦੱਸਣਾ ਹੈ ਕਿ ਸੰਗਰੂਰ ਸੰਸਦੀ ਹਲਕੇ ਤੋਂ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨ ਉਪਰੰਤ ‘ਆਪ’ ਸਰਕਾਰ ਨੇ ਵੀ.ਕੇ. ਭਾਵਰਾ ਨੂੰ ਅਹੁਦਾ ਛੱਡਣ ਦੀ ਬੇਨਤੀ ਕਰਨ ਜਾਂ ਛੁੱਟੀ ‘ਤੇ ਜਾਣ ਸਬੰਧੀ ਜ਼ੁਬਾਨੀ ਫੁਰਮਾਨ ਜਾਰੀ ਕਰ ਦਿੱਤਾ ਸੀ। ਇਸੇ ਦੌਰਾਨ ਭਾਵਰਾ ਨੇ ਕੇਂਦਰ ਸਰਕਾਰ ਵਿੱਚ ਡੈਪੂਟੇਸ਼ਨ ‘ਤੇ ਜਾਣ ਸਬੰਧੀ ਵੀ ਅਪਲਾਈ ਕਰ ਦਿੱਤਾ ਸੀ ਪਰ ਸਰਕਾਰ ਵੱਲੋਂ ਕਾਨੂੰਨ ਪ੍ਰਬੰਧ ਦੇ ਮੁੱਦੇ ‘ਤੇ ਡੀਜੀਪੀ ਉਤੇ ਢਿੱਲੀ ਕਾਰਗੁਜ਼ਾਰੀ ਦੇ ਆਰੋਪ ਲਾਉਂਦਿਆਂ ਇਸ ਵੱਡੀ ਤਬਦੀਲੀ ਦਾ ਫੈਸਲਾ ਕੀਤਾ ਗਿਆ ਸੀ। 1987 ਬੈਚ ਦੇ ਪੁਲਿਸ ਅਧਿਕਾਰੀ ਵੀਰੇਸ਼ ਕੁਮਾਰ ਭਾਵਰਾ ਇਸ ਸਮੇਂ ਪੰਜਾਬ ਪੁਲਿਸ ਵਿੱਚ ਸਭ ਤੋਂ ਸੀਨੀਅਰ ਪੁਲਿਸ ਅਧਿਕਾਰੀ ਹਨ ਅਤੇ ਉਨ੍ਹਾਂ ਦੀ ਸੇਵਾਮੁਕਤੀ 2024 ਵਿੱਚ ਹੋਣੀ ਹੈ। ਇਸ ਪੁਲਿਸ ਅਧਿਕਾਰੀ ਦੀ ਨਿਯੁਕਤੀ 6 ਜਨਵਰੀ ਨੂੰ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੱਲੋਂ ਯੂਪੀਐੱਸਸੀ ਦੇ ਪੈਨਲ ਦੇ ਆਧਾਰ ‘ਤੇ ਦੋ ਸਾਲਾਂ ਦੇ ਸਮੇਂ ਲਈ ਕੀਤੀ ਗਈ ਸੀ। ਤਕਨੀਕੀ ਤੌਰ ‘ਤੇ ਡੀਜੀਪੀ ਨੂੰ ਸਰਕਾਰ ਤਬਦੀਲ ਨਹੀਂ ਸੀ ਕਰ ਸਕਦੀ ਜਿਸ ਕਰਕੇ ਭਾਵਰਾ ਦੇ ਛੁੱਟੀ ‘ਤੇ ਜਾਣ ਦੀ ਸੂਰਤ ਵਿੱਚ ਹੀ ਬਦਲਵੇਂ ਪ੍ਰਬੰਧ ਕੀਤੇ ਜਾ ਸਕਦੇ ਹਨ। ਨਵੇਂ ਬੰਦੋਬਸਤ ਬਾਰੇ ਦੇਖਿਆ ਜਾਵੇ ਤਾਂ ਸਰਕਾਰ ਨੇ 1987, 1988, 1989 ਅਤੇ 1992 ਬੈਚ ਦੇ 5 ਪੁਲਿਸ ਅਧਿਕਾਰੀਆਂ ਦੀ ਸੀਨੀਆਰਤਾ ਨੂੰ ਨਜ਼ਰਅੰਦਾਜ਼ ਕਰਦਿਆਂ ਯਾਦਵ ਨੂੰ ਇਸ ਅਹੁਦੇ ਦਾ ਕਾਰਜਭਾਰ ਸੌਂਪਣ ਦਾ ਫ਼ੈਸਲਾ ਕੀਤਾ ਗਿਆ ਹੈ।
ਗੌਰਵ ਯਾਦਵ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦੇ ਕਰੀਬੀ ਮੰਨਿਆ ਜਾਂਦਾ ਹੈ। ਇਸ ਲਈ ਦੇਖਿਆ ਜਾਵੇ ਤਾਂ ਯਾਦਵ ਪਹਿਲੇ ਅਜਿਹੇ ਪੁਲਿਸ ਅਧਿਕਾਰੀ ਸਨ ਜਿਨ੍ਹਾਂ ਦੀ ਨਿਯੁਕਤੀ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਕੀਤੀ ਗਈ ਸੀ।

Check Also

ਸ਼ੋ੍ਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਬਣਾਇਆ ਉਮੀਦਵਾਰ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ …