16.7 C
Toronto
Thursday, April 16, 2026
spot_img
Homeਪੰਜਾਬਬਾਦਲਾਂ ਨੂੰ ਬਚਾ ਰਹੀ ਹੈ ਪੰਜਾਬ ਸਰਕਾਰ : ਸੁਖਪਾਲ ਖਹਿਰਾ

ਬਾਦਲਾਂ ਨੂੰ ਬਚਾ ਰਹੀ ਹੈ ਪੰਜਾਬ ਸਰਕਾਰ : ਸੁਖਪਾਲ ਖਹਿਰਾ

ਬੇਅਦਬੀ ਮਾਮਲੇ ਸਬੰਧੀ ਜਨਤਕ ਕੀਤੀ ਰਿਪੋਰਟ ਨੂੰ ਜਾਅਲੀ ਦੱਸਿਆ
ਮਾਛੀਵਾੜਾ : ਭੁਲੱਥ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਬੇਅਦਬੀ ਮਾਮਲੇ ਦੀ ਬਰਗਾੜੀ ਕਾਂਡ ਦੀ ਜਿਹੜੀ ਜਾਂਚ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਾਰੀ ਕੀਤੀ ਗਈ ਹੈ ਉਹ ਜਾਅਲੀ ਹੈ, ਜਿਸ ਵਿਚ ਸਿੱਧੇ ਤੌਰ ‘ਤੇ ਬਾਦਲਾਂ ਨੂੰ ਬਚਾਇਆ ਜਾ ਰਿਹਾ ਹੈ ਜੋ ਸਿੱਖ ਸੰਗਤ ਨੂੰ ਬਿਲਕੁਲ ਮਨਜ਼ੂਰ ਨਹੀਂ। ਉਨ੍ਹਾਂ ਕਿਹਾ ਕਿ ਬੇਸ਼ੱਕ ਇਸ ਰਿਪੋਰਟ ਵਿਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਨਾਮਜ਼ਦ ਕੀਤਾ ਗਿਆ ਪਰ 2015-2017 ਵਿਚ ਜਿਨ੍ਹਾਂ ਦੀ ਸਰਕਾਰ ਸੀ ਉਸ ਸਮੇਂ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਪਨਾਹ ਦਿੱਤੀ ਗਈ ਅਤੇ ਗੁਨਾਹ ਕਰਨ ਵਾਲਿਆਂ ਨੂੰ ਬਚਾਇਆ ਗਿਆ। ਵਿਧਾਇਕ ਖਹਿਰਾ ਨੇ ਕਿਹਾ ਕਿ ਬੇਅਦਬੀ ਤੋਂ ਬਾਅਦ ਬਹਿਬਲ ਕਲਾਂ ਮੋਰਚੇ ਦੌਰਾਨ ਬਾਦਲਾਂ ਨੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਜਿਸ ਦਾ ਹਲਫੀਆ ਬਿਆਨ ਉਸ ਸਮੇਂ ਦੇ ਡੀਜੀਪੀ ਸੁਮੇਧ ਸੈਣੀ ਨੇ ਰਿਪੋਰਟ ‘ਚ ਦਿੱਤਾ।
ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਿਛਲੀ ਕਾਂਗਰਸ ਸਰਕਾਰ ਦੌਰਾਨ ਕੈਪਟਨ ਅਮਰਿੰਦਰ ਸਿੰਘ ‘ਤੇ ਆਰੋਪ ਲਗਾਉਂਦੇ ਰਹੇ ਕਿ ਕਾਂਗਰਸ ਅਤੇ ਅਕਾਲੀ ਮਿਲੇ ਹੋਏ ਹਨ ਪਰ ਉਹ ਮੁੱਖ ਮੰਤਰੀ ਨੂੰ ਪੁੱਛਣਾ ਚਾਹੁੰਦੇ ਹਨ ਕਿ ਕੀ ਹੁਣ ‘ਆਪ’ ਅਤੇ ਅਕਾਲੀ ਦਲ ਆਪਸ ਵਿਚ ਰਲੇ ਹੋਏ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਵਿਚ ‘ਆਪ’ ਸਰਕਾਰ ਵਲੋਂ ਬਾਦਲਾਂ ਨੂੰ ਬਚਾਇਆ ਜਾ ਰਿਹਾ ਹੈ।

 

RELATED ARTICLES
POPULAR POSTS