ਨਵੀਂ ਦਿੱਲੀ/ਬਿਊਰੋ ਨਿਊਜ਼
ਅਕਾਲੀ ਦਲ ਤੋਂ ਮੁਅੱਤਲ ਕੀਤੇ ਗਏ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਬੁਲਾਰੀਆ ਦੇ ਨਾਲ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਓਂਕਾਰ ਸਿੰਘ ਸੰਧੂ ਵੀ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਬੁਲਾਰੀਆ ਨੇ ਅੱਜ ਦਿੱਲੀ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਦੀ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਅਤੇ ਸੀਨੀਅਰ ਕਾਂਗਰਸੀ ਆਗੂ ਹਰੀਸ਼ ਚੌਧਰੀ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਤੋਂ ਬਾਅਦ ਗੱਲਬਾਤ ਕਰਦਿਆਂ ਇੰਦਰਬੀਰ ਸਿੰਘ ਬੁਲਾਰਿਆਂ ਨੇ ਦੱਸਿਆ ਕਿ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਰਸਮੀ ਐਲਾਨ 11 ਅਕਤੂਬਰ ਨੂੰ ਦੁਸਿਹਰੇ ਵਾਲੇ ਦਿਨ ਕੀਤਾ ਜਾਵੇਗਾ।
ਉਨ੍ਹਾਂ ਆਖਿਆ ਕਿ ਪੰਜਾਬ ਅਤੇ ਅੰਮ੍ਰਿਤਸਰ ਦੇ ਹਿਤ ਨੂੰ ਮੱਦੇਨਜ਼ਰ ਰੱਖਦੇ ਹੋਏ ਉਨ੍ਹਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਯਾਦ ਰਹੇ ਕਿ ਇੰਦਰਬੀਰ ਸਿੰਘ ਬੁਲਾਰੀਆਂ ਅਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਅਕਾਲੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …