Breaking News
Home / ਪੰਜਾਬ / ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ

ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ

ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਡਾ. ਸਿੰਗਲਾ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਰੈਗੂਲਰ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ ਅੱਜ ਜ਼ਮਾਨਤ ਦੇ ਦਿੱਤੀ। ਹਾਈ ਕੋਰਟ ਵਿਚ ਸਿੰਗਲਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਡਾ. ਸਿੰਗਲਾ ਕੋਲੋਂ ਕੋਈ ਰਿਕਵਰੀ ਨਹੀਂ ਹੋਈ, ਉਥੇ ਹੀ ਜਿਸ ਕਾਲ ਰਿਕਾਰਡਿੰਗ ਵਿਚ ਉਨ੍ਹਾਂ ਅਵਾਜ਼ ਦੱਸੀ ਜਾ ਰਹੀ ਹੀ, ਉਸ ਦੀ ਜਾਂਚ ਲਈ ਵਿਜੇ ਸਿੰਗਲਾ ਨੇ ਆਪਣਾ ਵੋਆਇਸ ਸੈਂਪਲ ਦੇ ਦਿੱਤਾ ਹੈ। ਇਨ੍ਹਾਂ ਸਾਰੀਆਂ ਦਲੀਲਾਂ ਤੋਂ ਬਾਅਦ ਪੰਜਾਬ ਸਰਕਾਰ ਦੇ ਵਕੀਲ ਨੇ ਵੀ ਉਨ੍ਹਾਂ ਦੀ ਜ਼ਮਾਨਤ ਦਾ ਵਿਰੋਧ ਨਹੀਂ ਕੀਤਾ। ਧਿਆਨ ਰਹੇ ਕਿ ਪਿਛਲੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਚੰਗੀ ਫਟਕਾਰ ਲਗਾਈ ਸੀ। ਉਸ ਸਮੇਂ ਵੀ ਸਿੰਗਲਾ ਦੇ ਵਕੀਲ ਨੇ ਕਿਹਾ ਸੀ ਕਿ ਸਿੰਗਲਾ ਕੋਲੋਂ ਨਾ ਤਾਂ ਕੋਈ ਰਿਕਵਰੀ ਹੋਈ ਅਤੇ ਨਾ ਹੀ ਰਿਕਾਰਡਿੰਗ ਵਿਚ ਉਨ੍ਹਾਂ ਦੀ ਅਵਾਜ਼ ਸਬੰਧੀ ਕੋਈ ਪੱਕਾ ਸਬੂਤ ਹੈ। ਜਿਸ ’ਤੇ ਪੰਜਾਬ ਸਰਕਾਰ ਦਾ ਵਕੀਲ ਇਹ ਸਪੱਸ਼ਟ ਨਹੀਂ ਕਰ ਸਕਿਆ ਕਿ ਉਹ ਜ਼ਮਾਨਤ ਦਾ ਵਿਰੋਧ ਕਰ ਰਹੇ ਹਨ ਜਾਂ ਨਹੀਂ। ਇਨ੍ਹਾਂ ਦਲੀਲਾਂ ਤੋਂ ਬਾਅਦ ਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ। ਧਿਆਨ ਰਹੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ’ਤੇ ਭਿ੍ਰਸ਼ਟਾਚਾਰ ਦੇ ਆਰੋਪ ਲੱਗੇ ਸਨ ਜਿਸ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ।

 

Check Also

ਸੀਐਮ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਹੋਏ ਦੁਰਵਿਹਾਰ ਦੀ ਕੀਤੀ ਨਿੰਦਾ

ਕੇਂਦਰ ਸਰਕਾਰ ਤੋਂ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ …