Breaking News
Home / ਦੁਨੀਆ / ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦਾ ਹੋਇਆ ਦੇਹਾਂਤ

ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦਾ ਹੋਇਆ ਦੇਹਾਂਤ

ਇਕ ਚੋਣ ਰੈਲੀ ਦੌਰਾਨ ਮਾਰੀਆਂ ਗਈਆਂ ਗੋਲੀਆਂ, ਇਲਾਜ ਦੌਰਾਨ ਹੋਈ ਮੌਤ
ਟੋਕੀਓ/ਬਿਊਰੋ ਨਿਊਜ਼ : ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਮੌਤ ਹੋ ਗਈ। ਸ਼ਿੰਜੋ ਆਬੇ ’ਤੇ ਸ਼ੁੱਕਰਵਾਰ ਨੂੰ ਸਵੇਰੇ ਜਪਾਨ ਦੇ ਨਾਰਾ ਸ਼ਹਿਰ ਵਿਚ ਉਸ ਹਮਲਾ ਕੀਤਾ ਗਿਆ ਜਦੋਂ ਉਹ ਇਕ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸੇ ਦੌਰਾਨ ਕਿਸੇ ਨੇ ਉਨ੍ਹਾਂ ਨੂੰ ਪਿੱਛੋਂ ਦੋ ਗੋਲੀਆਂ ਮਾਰ ਦਿੱਤੀਆਂ ਗਈਆਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਜਪਾਨੀ ਮੀਡੀਆ ਅਨੁਸਾਰ ਗੋਲੀਆਂ ਲੱਗਣ ਤੋਂ ਬਾਅਦ ਸ਼ਿੰਜੋ ਆਬੇ ਨੂੰ ਦਿਲ ਦਾ ਦੌਰਾ ਵੀ ਪਿਆ, ਜਿਸ ਤੋਂ ਬਾਅਦ ਉਨ੍ਹਾਂ ਦੇ ਦਿਲ ਨੇ ਕੰਮ ਕਰਨਾ ਬੰਦ ਕਰ ਦਿੱਤਾ ਅਤੇ ਉਨ੍ਹਾਂ ਨੂੰ ਸਾਹ ਲੈਣ ਵਿਚ ਦਿੱਕਤ ਹੋ ਰਹੀ ਹੈ। ਉਨ੍ਹਾਂ ਦਾ ਇਲਾਜ ਨਾਰਾ ਮੈਡੀਕਲ ਯੂਨੀਵਰਸਿਟੀ ਹਸਪਤਾਲ ਵਿਚ ਚੱਲ ਰਿਹਾ ਸੀ, ਜਿੱਥੇ ਉਨ੍ਹਾਂ ਨੂੰ ਮਿਲਣ ਲਈ ਜਪਾਨ ਦੇ ਪ੍ਰਧਾਨ ਮੰਤਰੀ ਫੁਮਿਆ ਕਿਸ਼ਦ ਵੀ ਪਹੁੰਚੇ ਸਨ। ਮਿਲੀ ਜਾਣਕਾਰੀ ਅਨੁਸਾਰ ਹਮਲਾਵਰ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਦਾ ਨਾਮ ਯਾਮਾਗਾਮੀ ਤੇਤਸੁਯਾ ਦੱਸਿਆ ਜਾ ਰਿਹਾ ਹੈ। ਸ਼ਿੰਜੋ ਆਬੇ ਦੀ ਮੌਤ ’ਤੇ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੋਦੀ ਨਾਲ ਸ਼ਿੰਜੋ ਆਬੇ ਦੇ ਬਹੁਤ ਵਧੀਆ ਸਬੰਧ ਸਨ ਅਤੇ ਉਨ੍ਹਾਂ ਦੀ ਗੁਜਰਾਤ ਅਤੇ ਬਨਾਰਸ ਯਾਤਰਾ ਕਾਫ਼ੀ ਚਰਚਾ ਵਿਚ ਰਹੀ ਸੀ।

 

Check Also

ਮਹਿੰਦਰ ਸਿੰਘ ਗਿਲਜ਼ੀਆਂ ਦੀ ਅਗਵਾਈ ’ਚ ਰਾਹੁਲ ਗਾਂਧੀ ਦਾ ਅਮਰੀਕਾ ’ਚ ਭਰਵਾਂ ਸਵਾਗਤ

ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਆਗੂ ਅਤੇ ਭਾਰਤ ਦੀ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ …