17.3 C
Toronto
Tuesday, August 25, 2026
spot_img
Homeਪੰਜਾਬਨਸ਼ਿਆਂ ਅਤੇ ਹਥਿਆਰਾਂ ਖਿਲਾਫ਼ ਪੰਜਾਬ ਪੁਲਿਸ ਦਾ ਸਰਚ ਅਪ੍ਰੇਸ਼ਨ

ਨਸ਼ਿਆਂ ਅਤੇ ਹਥਿਆਰਾਂ ਖਿਲਾਫ਼ ਪੰਜਾਬ ਪੁਲਿਸ ਦਾ ਸਰਚ ਅਪ੍ਰੇਸ਼ਨ

ਨਸ਼ਿਆਂ ਅਤੇ ਹਥਿਆਰਾਂ ਖਿਲਾਫ਼ ਪੰਜਾਬ ਪੁਲਿਸ ਦਾ ਸਰਚ ਅਪ੍ਰੇਸ਼ਨਅੰਮਿ੍ਰਤਸਰ, ਪਟਿਆਲਾ, ਜਲੰਧਰ, ਮੋਹਾਲੀ ਸਮੇਤ ਸਮੁੱਚੇ ਪੰਜਾਬ ’ਚ ਪੁਲਿਸ ਵੱਲੋਂ ਕੀਤੀ ਗਈ ਰੇਡ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਮੁੱਚੇ ਪੰਜਾਬ ਵਿਚ ਨਸ਼ਿਆਂ ਅਤੇ ਹਥਿਆਰਾਂ ਖਿਲਾਫ਼ ਸਰਚ ਅਪ੍ਰੇਸ਼ਨ ਚਲਾਇਆ ਗਿਆ। ਮੋਹਾਲੀ ਜ਼ਿਲ੍ਹੇ ਅਧੀਨ ਪੈਂਦੇ ਖਰੜ ਕਸਬੇ ਅੰਦਰ ਵੀ ਅੱਜ ਸਵੇਰੇ ਹੀ ਡੀਜੀਪੀ ਗੌਰਵ ਯਾਦਵ ਦੀ ਅਵਾਈ ’ਚ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਮੌਕੇ ਐਡੀਸ਼ਨਲ ਏਡੀਜੀਪੀ ਈਸ਼ਵਰ ਸਿੰਘ ਅਤੇ ਡੀ ਆਈ ਜੀ ਗੁਰਪ੍ਰੀਤ ਸਿੰਘ ਭੁੱਲਰ, ਐਸ ਐਸ ਪੀ ਮੋਹਾਲੀ ਵਿਵੇਕ ਸ਼ੀਲ ਸੋਨੀ ਦੀ ਮੌਜੂਦਗੀ ਵਿਚ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖਿਲਾਫ਼ ਵੱਡਾ ਐਕਸ਼ਨ ਲੈਂਦੇ ਹੋਏ ਚੈਂਕਿੰਗ ਕੀਤੀ ਗਈ। ਇਸੇ ਦੌਰਾਨ ਕਈ ਘਰਾਂ ਵਿਚ ਛਾਪਾ ਮਾਰਿਆ ਗਿਆ ਅਤੇ ਦਰਜਨਾਂ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਸ਼ੁਰੂ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ’ਚੋਂ ਗੈਂਗਸਟਰਾਂ ਅਤੇ ਨਸ਼ਿਆਂ ਨੂੰ ਖਤਮ ਕਰਨ ਲਈ ਅਜਿਹੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੁਹਿੰਮ ਤਹਿਤ ਅੱਜ ਅੰਮਿ੍ਰਤਸਰ, ਜਲੰਧਰ, ਗੁਰਦਾਸਪੁਰ, ਪਟਿਆਲਾ ਅਤੇ ਹੁਸ਼ਿਆਰਪੁਰ ਸਮੇਤ ਸਮੁੱਚੇ ਜ਼ਿਲ੍ਹਿਆਂ ਵਿਚ ਪੁਲਿਸ ਅਫ਼ਸਰਾਂ ਦੀ ਅਗਵਾਈ ਵਿਚ ਸਰਚ ਅਪ੍ਰੇਸ਼ਨ ਚਲਾਇਆ ਗਿਆ, ਜਿਸ ਤਹਿਤ ਵੱਖ-ਵੱਖ ਥਾਵਾਂ ’ਤੇ ਕਾਫ਼ੀ ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਜੋ ਪੰਜਾਬ ਵਿਚ ਨਸ਼ੇ ਅਤੇ ਗੈਂਗਸਟਰਾਂ ਦਾ ਖਾਤਮਾ ਕੀਤਾ ਜਾ ਸਕੇ।

 

RELATED ARTICLES
POPULAR POSTS