ਬੀਡੀਪੀਓ ਅਤੇ 2 ਸੀਨੀਅਰ ਅਸਿਸਟੈਂਟ ’ਤੇ ਹੋਈ ਕਾਰਵਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਤਿੰਨ ਅਫ਼ਸਰਾਂ ਨੂੰ ਸਸਪੈਂਡ ਕਰ ਦਿੱਤਾ ਹੈ। ਇਨ੍ਹਾਂ ਅਫ਼ਸਰਾਂ ’ਤੇ 11 ਕਰੋੜ ਰੁਪਏ ਦੇ ਘੋਟਾਲੇ ਦਾ ਆਰੋਪ ਹੈ। ਇਨ੍ਹਾਂ ਤਿੰਨਾਂ ਨੇ ਪਲਾਨਿੰਗ ਵਿਭਾਗ ਅਤੇ ਮੁੱਖ ਮੰਤਰੀ ਫੰਡ ਦੇ ਲਈ ਆਈ ਰਕਮ ਦੀ ਦੁਰਵਰਤੋਂ ਕੀਤੀ ਹੈ। ਜਾਂਚ ਰਿਪੋਰਟ ਵਿਚ ਖੁਲਾਸਾ ਹੋਣ ਤੋਂ ਬਾਅਦ ਇਨ੍ਹਾਂ ’ਤੇ ਕਾਰਵਾਈ ਕੀਤੀ ਗਈ ਹੈ। ਸਸਪੈਂਡ ਕੀਤੇ ਗਏ ਅਫ਼ਸਰਾਂ ’ਚ ਬਲਾਕ ਡਿਵੈਲਪਮੈਂਟ ਅਤੇ ਪੰਚਾਇਤ ਅਫ਼ਸਰ ਜਤਿੰਦਰ ਸਿੰਘ ਢਿੱਲੋਂ, ਸੀਨੀਅਰ ਅਸਿਸਟੈਂਟ ਗੁਰਦੀਪ ਸਿੰਘ ਅਤੇ ਚੰਦ ਸਿੰਘ ਸ਼ਾਮਲ ਹਨ। ਰੋਪੜ ਦੇ ਜ਼ਿਲ੍ਹਾ ਡਿਵੈਲਪਮੈਂਟ ਅਤੇ ਪੰਚਾਇਤ ਅਫ਼ਸਰ ਅਮਰਿੰਦਰ ਚੌਹਾਨ ਕਿਸੇ ਦੂਜੇ ਮਾਮਲੇ ਦੀ ਜਾਂਚ ਕਰ ਰਹੇ ਸਨ। ਇਸੇ ਦੌਰਾਨ ਆਨੰਦਪੁਰ ਸਾਹਿਬ ਦੇ ਬੀਡੀਪੀਓ ਦਫ਼ਤਰ ’ਚ ਹੋਈ ਖਰੀਦ ਵਿਚ ਕੁੱਝ ਗੜਬੜ ਨਜ਼ਰ ਆਈ, ਜਿਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਜਾਂਚ ਕੀਤੀ ਅਤੇ ਉਪਰੋਕਤ ਤਿੰਨ ਅਫ਼ਸਰਾਂ ਵੱਲੋਂ ਕੀਤੀ ਗਈ ਗੜਬੜ ਫੜੀ ਗਈ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …