-9.2 C
Toronto
Monday, January 5, 2026
spot_img
Homeਪੰਜਾਬਕਾਂਗਰਸੀ ਆਗੂ ਆਸ਼ੂ ਬਾਂਗੜ ਦੀ ਗਿ੍ਰਫ਼ਤਾਰੀ ਦਾ ਮਾਮਲਾ ਗਰਮਾਇਆ

ਕਾਂਗਰਸੀ ਆਗੂ ਆਸ਼ੂ ਬਾਂਗੜ ਦੀ ਗਿ੍ਰਫ਼ਤਾਰੀ ਦਾ ਮਾਮਲਾ ਗਰਮਾਇਆ

ਬਾਂਗੜ ਦੇ ਸਮਰਥਨ ’ਚ ਮੋਗਾ ’ਚ ਕਾਂਗਰਸੀਆਂ ਦਾ ਪ੍ਰਦਰਸ਼ਨ
ਫਿਰੋਜ਼ਪੁਰ/ਬਿਊਰੋ ਨਿਊਜ਼ : ਪੰਜਾਬ ਦੇ ਮੋਗਾ ’ਚ ਕਾਂਗਰਸੀ ਆਗੂ ਆਸ਼ੂ ਬਾਂਗੜ ਨੂੰ ਗਿ੍ਰਫ਼ਤਾਰ ਕਰਨ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕਾਂਗਰਸੀ ਵਰਕਰਾਂ ਦਾ ਮੋਗਾ ਪੁਲਿਸ ਥਾਣੇ ਦੇ ਬਾਹਰ ਪ੍ਰਦਰਸ਼ਨ ਦੂਜੇ ਦਿਨ ਵੀ ਜਾਰੀ ਰਿਹਾ। ਧਿਆਨ ਰਹੇ ਕਿ ਲੰਘੇ ਕੱਲ੍ਹ ਆਸ਼ੂ ਬਾਂਗੜ ਨੂੰ ਜਾਅਲੀ ਤਜ਼ਰਬਾ ਸਰਟੀਫਿਕੇਟ ਅਤੇ ਵਿਦੇਸ਼ ਭੇਜਣ ਬਦਲੇ ਜਾਅਲੀ ਦਸਤਾਵੇਜ਼ ਤਿਆਰ ਕਰਨ ਦੇ ਆਰੋਪ ਹੇਠ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਕਾਂਗਰਸੀ ਵਰਕਰਾਂ ਨੇ ਉਥੇ ਧਰਨਾ ਲਗਾ ਦਿੱਤਾ ਸੀ ਜਿਸ ਵਿਚ ਸ਼ਾਮਲ ਹੋਣ ਲਈ ਅੱਧੀ ਰਾਤ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਪਹੰੁਚੇ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ’ਤੇ ਹਮਲਾ ਕਰਦਿਆਂ ਕਿਹਾ ਕਿ ਆਸ਼ੂ ਬੰਗੜ ਖਿਲਾਫ਼ ਝੂਠਾ ਮੁਕੱਦਮਾ ਦਰਜ ਕਰਵਾਇਆ ਗਿਆ ਹੈ। ਕਿਉਂਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵੱਲੋਂ ਚੋਣ ਲੜੀ ਇਸ ਲਈ ਆਸ਼ੂ ਬੰਗੜ ਨੂੰ ਜਾਣ-ਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

RELATED ARTICLES
POPULAR POSTS