1 C
Toronto
Saturday, December 6, 2025
spot_img
Homeਪੰਜਾਬਮੱਤੇਵਾੜਾ ਟੈਕਸਟਾਈਲ ਪਾਰਕ ਪ੍ਰੋਜੈਕਟ ਹੋਵੇਗਾ ਰੱਦ

ਮੱਤੇਵਾੜਾ ਟੈਕਸਟਾਈਲ ਪਾਰਕ ਪ੍ਰੋਜੈਕਟ ਹੋਵੇਗਾ ਰੱਦ

ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਕ ਹੋਰ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਮੱਤੇਵਾੜਾ ਟੈਕਸਟਾਈਲ ਪਾਰਕ ਪ੍ਰੋਜੈਕਟ ਰੱਦ ਹੋਵੇਗਾ। ਇਹ ਅਹਿਮ ਫੈਸਲਾ ਪਬਲਿਕ ਐਕਸ਼ਨ ਕਮੇਟੀ ਦੀ ਮੀਟਿੰਗ ਵਿਚ ਮੁੱਖ ਮੰਤਰੀ ਨੇ ਲਿਆ। ਇਹ ਮੀਟਿੰਗ ਮੁੱਖ ਮੰਤਰੀ ਹਾਊਸ ਵਿਚ ਹੋਈ ਸੀ। ਪਬਲਿਕ ਐਕਸ਼ਨ ਦੀ ਸੱਤ ਮੈਂਬਰੀ ਕਮੇਟੀ ਵਿਚ ਲਏ ਗਏ ਇਸ ਮਾਮਲੇ ਤੋਂ ਕਮੇਟੀ ਦੇ ਮੈਂਬਰ ਸੰਤੁਸ਼ਟ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਤਾਂ ਰੱਦ ਕੀਤਾ ਹੀ ਜਾਵੇਗਾ ਇਸ ਦੇ ਨਾਲ ਹੀ ਭਵਿੱਖ ਵਿਚ ਵੀ ਅਜਿਹਾ ਕੋਈ ਵੀ ਪ੍ਰੋਜੈਕਟ ਪਾਸ ਨਹੀਂ ਹੋਵੇਗਾ ਜੋ ਕੁਦਰਤੀ ਸੋਮਿਆਂ ਨੂੰ ਨੁਕਸਾਨ ਪਹੁੰਚੇ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਮੱਤੇਵਾੜਾ ਦੇ ਜੰਗਲਾਂ ਨੂੰ ਹੋਰ ਵਿਕਸਿਤ ਕੀਤਾ ਜਾਵੇਗਾ। ਇਥੇ ਈਕੋ ਫ੍ਰੈਂਡਲੀ ਟੂਰਿਜ਼ਮ ਨੂੰ ਪ੍ਰਫੁੱਲਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਹੋਰ ਜੰਗਲ ਵੀ ਲਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਮੱਤੇਵਾੜਾ ਜੰਗਲਾਂ ਕੋਲ ਪ੍ਰਸਤਾਵਿਤ ਮਾਡਰਨ ਇੰਡਸਟਰੀਅਲ ਪਾਰਕ ਖ਼ਿਲਾਫ਼ ਲੰਘੇ ਕੱਲ੍ਹ ਐਤਵਾਰ ਨੂੰ ਮੱਤੇਵਾੜਾ ਬਚਾਓ ਦੇ ਨਾਅਰੇ ਹੇਠ ‘ਮੱਤੇਵਾੜਾ ਮੋਰਚਾ’ ਲਗਾਇਆ ਗਿਆ ਸੀ, ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਾਤਾਵਰਨ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ ਸੀ।

 

RELATED ARTICLES
POPULAR POSTS