2 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਸੁਪਰੀਮ ਕੋਰਟ ਨੇ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਨੂੰ 4 ਮਹੀਨੇ ਦੀ ਸਜ਼ਾ ਸੁਣਾਈ ਹੈ ਅਤੇ 2 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਵਿਜੇ ਮਾਲਿਆ 2017 ਵਿਚ ਅਦਾਲਤ ਤੋਂ ਜਾਣਕਾਰੀ ਰੋਕਣ ਲਈ ਅਦਾਲਤ ਦੀ ਮਾਣਹਾਨੀ ਦਾ ਦੋਸ਼ੀ ਪਾਇਆ ਗਿਆ ਸੀ। ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਸਜ਼ਾ ਜ਼ਰੂਰੀ ਹੈ ਕਿਉਂਕਿ ਮਾਲਿਆ ਨੂੰ ਕੋਈ ਪਛਤਾਵਾ ਨਹੀਂ ਹੈ। ਇਹ ਵੀ ਕਿਹਾ ਗਿਆ ਕਿ ਜੁਰਮਾਨਾ ਨਾ ਦੇਣ ਦੀ ਸੂਰਤ ਵਿਚ ਦੋ ਮਹੀਨੇ ਦੀ ਵਾਧੂ ਸਜ਼ਾ ਭੁਗਤਣੀ ਪਵੇਗੀ। ਵਿਜੇ ਮਾਲਿਆ ਨੂੰ ਚਾਰ ਹਫਤਿਆਂ ਦੇ ਅੰਦਰ 8 ਫੀਸਦੀ ਦੇ ਨਾਲ 40 ਮਿਲੀਅਨ ਡਾਲਰ ਯਾਨੀ ਕਰੀਬ 317 ਕਰੋੜ ਰੁਪਏ ਵੀ ਵਾਪਸ ਕਰਨ ਨੂੰ ਕਿਹਾ ਗਿਆ ਹੈ। ਮਾਲਿਆ ਨੇ ਇਹ ਰਕਮ ਆਪਣੇ ਬੱਚਿਆਂ ਦੇ ਵਿਦੇਸ਼ੀ ਅਕਾੳੂਂਟ ਵਿਚ ਟਰਾਂਸਫਰ ਕੀਤੀ ਸੀ। ਅਜਿਹਾ ਨਾ ਕਰਨ ਦੀ ਸੂਰਤ ਵਿਚ ਉਸਦੀ ਜਾਇਦਾਦ ਕੁਰਕ ਕੀਤੀ ਜਾ ਸਕਦੀ ਹੈ। ਸੁਪਰੀਮ ਕੋਰਟ ਵਿਚ ਜਸਟਿਸ ਯੂ.ਯੂ. ਲਲਿਤ, ਜਸਟਿਸ ਐਸ. ਰਵਿੰਦਰ ਭੱਟ ਅਤੇ ਜਸਟਿਸ ਸੁਧਾਂਸ਼ੂ ਧੂਲਿਆ ਵਾਲੀ ਤਿੰਨ ਜੱਜਾਂ ਦੀ ਬੈਂਚ ਨੇ ਇਹ ਫੈਸਲਾ ਸੁਣਾਇਆ ਹੈ।