ਐਸਜੀਪੀਸੀ ਨੇ ਕੀਤਾ ਸਨਮਾਨ
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਨਵ ਵਿਆਹੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਕੋਲੋਂ ਅਸ਼ੀਰਵਾਦ ਲਿਆ। ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਦਾ ਸਨਮਾਨ ਵੀ ਕੀਤਾ ਗਿਆ। ਮੁੱਖ ਮੰਤਰੀ ਅਤੇ ਉਨ੍ਹਾਂ ਦੀ ਪਤਨੀ ਨਾਲ ਇਸ ਮੌਕੇ ਮਾਤਾ ਹਰਪਾਲ ਕੌਰ ਵੀ ਆਏ ਹੋਏ ਸਨ। ਇਸੇ ਦੌਰਾਨ ਇਕ ਮਹਿਲਾ ਨੇ ਭਗਵੰਤ ਮਾਨ ਅਤੇ ਗੁਰਪ੍ਰੀਤ ਕੌਰ ਨੂੰ ਸ਼ਗਨ ਵੀ ਦਿੱਤਾ, ਜਿਸ ਲਈ ਮੁੱਖ ਮੰਤਰੀ ਨੇ ਇਸ ਮਹਿਲਾ ਦਾ ਹੱਥ ਜੋੜ ਕੇ ਧੰਨਵਾਦ ਕੀਤਾ। ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨਾਲ ਸਬੰਧਤ ਸਾਰੇ ਫੈਸਲੇ ਸੂਬੇ ਦੇ ਲੋਕਾਂ ਦੀ ਸਲਾਹ ਲੈ ਕੇ ਹੀ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਬਚਾਉਣਾ ਸਾਡੀ ਸਰਕਾਰ ਦੀ ਪਹਿਲ ਹੈ। ਮੁੱਖ ਮੰਤਰੀ ਨੇ ਵਿਆਹ ਦੀਆਂ ਵਧਾਈਆਂ ਦੇਣ ਵਾਲੇ ਸਾਰੇ ਵਿਅਕਤੀਆਂ ਦਾ ਧੰਨਵਾਦ ਵੀ ਕੀਤਾ। ਜ਼ਿਕਰਯੋਗ ਹੈ ਕਿ ਚਾਰ ਦਿਨ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੀ ਲੜਕੀ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਇਆ ਹੈ। ਅਨੰਦ ਕਾਰਜ ਤੋਂ ਇਕ ਦਿਨ ਪਹਿਲਾਂ ਹੀ ਇਨ੍ਹਾਂ ਦੇ ਵਿਆਹ ਸਬੰਧੀ ਖਬਰ ਸਾਹਮਣੇ ਆਈ ਸੀ। ਭਗਵੰਤ ਮਾਨ ਦੇ ਵਿਆਹ ਸਬੰਧੀ ਸਮਾਗਮ ਚੰਡੀਗੜ੍ਹ ਵਿਚ ਹੋਇਆ ਸੀ ਅਤੇ ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਰਿਵਾਰ ਸਮੇਤ ਪਹੁੰਚੇ ਸਨ।
Home / ਪੰਜਾਬ / ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …