Breaking News
Home / ਪੰਜਾਬ / ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਨੇ ਕੀਤਾ ਚੈਲੰਜ

ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਨੇ ਕੀਤਾ ਚੈਲੰਜ

ਕਿਹਾ : ਮੇਰੇ ਖਿਲਾਫ ਕੋਈ ਸਬੂਤ ਹੈ ਤਾਂ ਪੇਸ਼ ਕਰੋ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਦੇ ਬਰਖਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਜ਼ਮਾਨਤ ਮਿਲ ਚੁੱਕੀ ਹੈ ਅਤੇ ਉਨ੍ਹਾਂ ਅੱਜ ਮਾਨਸਾ ਪਹੁੰਚ ਕੇ ਆਪਣੀ ਤਾਕਤ ਦਿਖਾਈ। ਵਿਜੇ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਦੇ ਮੰਤਰੀ ਕਾਰਜਕਾਲ ਦੌਰਾਨ ਕਈ ਟੈਂਡਰ ਅਤੇ ਸਮਾਨ ਦੀ ਖਰੀਦੋ ਫਰੋਖਤ ਹੋਈ। ਵਿਭਾਗ ਵਿਚ ਜੋ ਵੀ ਕੰਮ ਹੋਏ, ਕੋਈ ਸਾਬਤ ਕਰ ਦੇਵੇ ਕਿ ਮੈਂ ਜਾਂ ਮੇਰੇ ਪਰਿਵਾਰ ਨੇ ਇਕ ਰੁਪਈਆ ਵੀ ਰਿਸ਼ਵਤ ਲਈ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪਾਰਟੀ ’ਤੇ ਪੂਰਾ ਭਰੋਸਾ ਹੈ ਅਤੇ ਪਾਰਟੀ ਜ਼ਰੂਰ ਇਨਸਾਫ ਕਰੇਗੀ। ਜ਼ਿਕਰਯੋਗ ਹੈ ਕਿ ਵਿਜੇ ਸਿੰਗਲਾ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਬਰਖਾਸਤ ਕਰ ਦਿੱਤਾ ਸੀ। ਭਗਵੰਤ ਮਾਨ ਨੇ ਕਿਹਾ ਸੀ ਕਿ ਵਿਜੇ ਸਿੰਗਲਾ ਨੇ ਵਿਭਾਗ ਦੇ ਹਰ ਕੰਮ ਵਿਚ 1 ਪ੍ਰਤੀਸ਼ਤ ਕਮਿਸ਼ਨ ਮੰਗਿਆ ਸੀ। ਸੀਐਮ ਨੇ ਇਹ ਵੀ ਕਿਹਾ ਸੀ ਕਿ ਇਸ ਸਬੰਧੀ ਰਿਕਾਰਡਿੰਗ ਵੀ ਉਨ੍ਹਾਂ ਦੇ ਕੋਲ ਪਹੁੰਚੀ ਹੈ। ਦੱਸਣਯੋਗ ਹੈ ਕਿ ਵਿਜੇ ਸਿੰਗਲਾ ਨੂੰ 42 ਦਿਨਾਂ ਬਾਅਦ ਜੇਲ੍ਹ ਵਿਚੋਂ ਜ਼ਮਾਨਤ ਮਿਲੀ ਹੈ।

 

Check Also

ਸੁਖਪਾਲ ਖਹਿਰਾ ਨੇ ਦਲਬੀਰ ਗੋਲਡੀ ਦੇ ‘ਆਪ’ ’ਚ ਸ਼ਾਮਲ ਹੋਣ ਦਾ ਦੱਸਿਆ ਵੱਡਾ ਕਾਰਨ

ਕਿਹਾ : ਵਿਜੀਲੈਂਸ ਦੀ ਜਾਂਚ ਤੋਂ ਡਰਦਿਆਂ ਗੋਲਡੀ ਨੇ ਭਗਵੰਤ ਮਾਨ ਮੂਹਰੇ ਟੇਕੇ ਗੋਡੇ ਸੰਗਰੂਰ/ਬਿਊਰੋ …