ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੇ ਜਾਂਚ ਦੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੁਣ ਪਿਛਲੀਆਂ ਸਰਕਾਰਾਂ ਵੱਲੋਂ ਕੀਤੇ ਗਏ ਘਪਲਿਆਂ ਦੀਆਂ ਪਰਤਾਂ ਖੋਲ੍ਹੇਗੀ। ਇਸ ਸਬੰਧੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਦੱਸਿਆ ਕਿ ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਗਈ ਵਜੀਫਾ ਰਾਸ਼ੀ ਦੀਆਂ ਫਾਈਲਾਂ ਮੇਰੇ ਕੋਲ ਆਈਆਂ ਹਨ, ਜਿਨ੍ਹਾਂ ਵਿਚ ਪ੍ਰਾਈਵੇਟ ਅਦਾਰਿਆਂ ਨੂੰ ਜਾਰੀ ਕੀਤੇ ਗਏ ਫੰਡਾਂ ਵਿਚ ਕੁਝ ਗੜਬੜੀਆਂ ਪਾਈਆਂ ਹਨ, ਜਿਨ੍ਹਾਂ ਦੀ ਜਾਂਚ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਵਿਚ ਅੱਗੇ ਲਿਖਿਆ ਕਿ ਸਾਡੇ ਐਸ. ਸੀ. ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਲਾਉਣ ਵਾਲੇ ਦੋਸ਼ੀਆਂ ਖਿਲਾਫ਼ ਅਸੀਂ ਜ਼ਰੂਰ ਕਾਰਵਾਈ ਕਰਾਂਗੇ ਅਤੇ ਉਨ੍ਹਾਂ ਤੋਂ ਇਕ-ਇਕ ਪੈਸੇ ਦਾ ਹਿਸਾਬ ਲਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਂਚ ਦੇ ਹੁਕਮ ਜਾਰੀ ਕੀਤੇ ਜਾਣ ਤੋਂ ਬਾਅਦ ਭਿ੍ਰਸ਼ਟਾਚਾਰ ਦੇ ਆਰੋਪ ’ਚ ਜੇਲ੍ਹ ਵਿਚ ਬੰਦ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਹੁਣ ਸਕਾਲਰਸ਼ਿਪ ਘੋਟਾਲੇ ਦੀ ਗਾਜ਼ ਵੀ ਡਿੱਗ ਸਕਦੀ ਹੈ ਅਤੇ ਉਨ੍ਹਾਂ ਖਿਲਾਫ਼ ਸਕਾਲਰਸ਼ਿਪ ਘੋਟਾਲੇ ਦੇ ਆਰੋਪ ਵਿਚ ਨਵਾਂ ਕੇਸ ਵੀ ਦਰਜ ਕੀਤਾ ਜਾ ਸਕਦਾ ਹੈ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …