Breaking News
Home / ਪੰਜਾਬ / ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ

ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਤਮਸਤਕ ਹੋਏੇ। ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਸੀਚੇਵਾਲ ਹੋਰਾਂ ਨੇ ਕਿਹਾ ਕਿ ਸੂਬੇ ਵਿੱਚ ਨਦੀਆਂ ਵੱਡੇ ਪੱਧਰ ਉਤੇ ਪ੍ਰਦੂਸ਼ਿਤ ਹੋ ਚੁੱਕੀਆਂ ਹਨ। ਇਸ ਲਈ ਪੰਜਾਬ ਵਿੱਚ ਵੱਡੇ ਪੱਧਰ ’ਤੇ ਵਾਟਰ ਟਰੀਟਮੈਂਟ ਪਲਾਂਟ ਲਗਾਏ ਜਾ ਰਹੇ ਹਨ ਤਾਂ ਜੋ ਪੰਜਾਬ ਦੇ ਪਾਣੀਆਂ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਅਤੇ ਇਹ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਸੀਚੇਵਾਲ ਹੋਰਾਂ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਗੱਲਬਾਤ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਹੋਰਾਂ ਨੂੰ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਬਣਾਇਆ ਹੈ ਅਤੇ ਰਾਜ ਸਭਾ ਦਾ ਇਜਲਾਸ ਆਉਂਦੀ 18 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ।

 

 

Check Also

ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਦੀ ਨਵੀਂ ਖੇਤੀ ਪਾਲਿਸੀ ’ਤੇ ਚੁੱਕੇ ਸਵਾਲ

ਕਿਹਾ : ਨਵੀਂ ਖੇਤੀ ਪਾਲਿਸੀ ਦਾ ਪੰਜਾਬ ਦੇ ਕਿਸਾਨਾਂ ਨੂੰ ਕੋਈ ਫਾਇਦਾ ਨਹੀਂ ਪਟਿਆਲਾ/ਬਿਊਰੋ ਨਿਊਜ਼ …