ਸੁਖਬੀਰ ਬਾਦਲ ਨੇ ਗੀਤ ਸੁਣਨ ਤੋਂ ਬਾਅਦ ਭਲਕੇ ਟਰੈਕਟਰ ਮਾਰਚ ਕੱਢਣ ਦਾ ਕੀਤਾ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ ‘ਐਸ ਵਾਈ ਐਲ’ ਅਤੇ ਕੰਵਰ ਗਰੇਵਾਲ ਦੇ ਗੀਤ ‘ਰਿਹਾਈ’ ਉਤੇ ਪਾਬੰਦੀ ਲਗਾਉਣ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਭੜਕ ਉਠਿਆ। ਜਿਸ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਨੇ ਭਲਕੇ ਗੀਤ ਨੂੰ ਬੈਨ ਕੀਤੇ ਜਾਣ ਵਿਰੋਧ ਵਿਚ ਟਰੈਕਟਰ ਮਾਰਚ ਕੱਢਣ ਦਾ ਫੈਸਲਾ ਕੀਤਾ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਦੋਵੇਂ ਗੀਤਾਂ ਨੂੰ ਸੁਣਿਆ, ਜਿਸ ਤੋਂ ਉਨ੍ਹਾਂ ਗੀਤਾਂ ਨੂੰ ਯੂ ਟਿਊਬ ’ਤੇ ਬੈਨ ਕਰਨ ਖਿਲਾਫ਼ ਆਪਣਾ ਸਖਤ ਵਿਰੋਧ ਪ੍ਰਗਟ ਕੀਤਾ। ਉਨ੍ਹਾਂ ਪੰਜਾਬ ਦੇ ਲੋਕ ਮਸਲਿਆਂ ਨੂੰ ਉਠਾਉਂਦੇ ਹੋਏ ‘ਐਸ ਵਾਈ ਐਲ’ ਅਤੇ ‘ਰਿਹਾਈ’ ਵਰਗੇ ਗੀਤਾਂ ਨੂੰ ਬੈਨ ਕਰਨ ਨੂੰ ਲੋਕਤੰਤਰ ਦਾ ਘਾਣ ਦੱਸਿਆ। ਧਿਆਨ ਰਹੇ ਕਿ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਉਨ੍ਹਾਂ ਦਾ ‘ਐਸਵਾਈਐਲ’ ਗੀਤ ਰਿਲੀਜ਼ ਹੋਇਆ ਸੀ। ਇਸ ਗੀਤ ਰਾਹੀਂ ਉਨ੍ਹਾਂ ਐਸਵਾਈਐਲ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਸੀ। ਉਥੇ ਹੀ ਕੰਵਰ ਗਰੇਵਾਲ ਨੇ ਵੀ ਆਪਣੇ ‘ਰਿਹਾਈ’ ਗੀਤ ਰਾਹੀਂ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਸੀ। ਜਿਸ ਤੋਂ ਬਾਅਦ ਭਾਰਤ ਸਰਕਾਰ ਨੇ ਕਾਨੂੰਨ ਦਾ ਹਵਾਲਾ ਦੇ ਕੇ ਇਨ੍ਹਾਂ ਦੋਵੇਂ ਗੀਤਾਂ ਨੂੰੂ ਭਾਰਤ ’ਚ ਬੈਨ ਕਰ ਦਿੱਤਾ ਸੀ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …