ਚਾਚਾ ਚਲਾਉਂਦਾ ਸੀ ਜੰਗਲਾਤ ਵਿਭਾਗ, ਭਤੀਜਾ ਦਲਜੀਤ ਕਰਦਾ ਸੀ ਠੇਕੇਦਾਰਾਂ ਤੋਂ ਵਸੂਲੀ
ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ ਅੱਜ ਵਿਜੀਲੈਂਸ ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਸਰਕਾਰੀ ਪੱਖ ਅਤੇ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦਲਜੀਤ ਸਿੰਘ ਨੂੰ 17 ਜੁਲਾਈ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਧਿਆਨ ਰਹੇ ਕਿ ਦਲਜੀਤ ਨੂੰ ਲੰਘੇ ਕੱਲ੍ਹ ਚੰਡੀਗੜ੍ਹ ਦੇ ਸੈਕਟਰ 37 ਤੋਂ ਗਿ੍ਰਫ਼ਤਾਰ ਕੀਤਾ ਗਿਆ ਸੀ। ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਉਹ ਠੇਕੇਦਾਰਾਂ ਤੋਂ ਵਸੂਲੀ ਲਈ ਵਿਚੋਲੇ ਦਾ ਕੰਮ ਵੀ ਕਰਦਾ ਸੀ। ਇਸ ਤੋਂ ਇਲਾਵਾ ਅਫ਼ਸਰਾਂ ਦੀ ਟਰਾਂਸਫਰ, ਪੋਸਟਿੰਗ, ਗੈਰਕਾਨੂੰਨੀ ਮਾਈਨਿੰਗ, ਟਰੀ ਗਾਰਡ ਦੀ ਖਰੀਦ, ਖੈਰ ਦੇ ਦਰਖਤਾਂ ਦੀ ਕਟਾਈ ਦਾ ਪਰਮਿਟ ਇਸ਼ੂ ਕਰਨਾ, ਹਾਈਵੇ ਦੇ ਨੇੜੇ ਕਮਰਸ਼ੀਅਲ ਸੰਸਥਾਵਾਂ ਨੂੰ ਸੜਕ ਬਣਾਉਣ ਦੇ ਲਈ ਐਨਓਸੀ ਦੇਣ ਸਮੇਤ ਵਿਭਾਗ ਦੇ ਹੋਰ ਕੰਮਾਂ ਬਦਲੇ ਉਹ ਰਿਸ਼ਵਤ ਲੈਂਦਾ ਸੀ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਜੰਗਲਾਤ ਵਿਭਾਗ ਦੇ ਠੇਕੇਦਾਰ ਹਰਮਿੰਦਰ ਸਿੰਘ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਧਿਆਨ ਰਹੇ ਕਿ ਸਤੰਬਰ 2021 ’ਚ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸੰਗਤ ਸਿੰਘ ਗਿਲਜੀਆਂ ਨੂੰ ਜੰਗਲਾਤ ਮੰਤਰੀ ਬਣਾਇਆ ਗਿਆ ਸੀ। ਉਨ੍ਹਾਂ ’ਤੇ ਵੀ ਭਿ੍ਰਸ਼ਟਾਚਾਰ ਦੇ ਆਰੋਪ ਹਨ ਪ੍ਰੰਤੂ ਪੰਜਾਬ ਪੁਲਿਸ ਹਾਲੇ ਤੱਕ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਨਹੀਂ ਕਰ ਸਕੀ।
Check Also
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਪੁੱਤਰ ਵਿਆਹ ਬੰਧਨ ’ਚ ਬੱਝਾ
ਮੁੱਖ ਮੰਤਰੀ ਭਗਵੰਤ ਮਾਨ ਸਮੇਤ ‘ਆਪ’ ਦੀ ਸਮੁੱਚੀ ਲੀਡਰਸ਼ਿਪ ਨੇ ਦਿੱਤਾ ਅਸ਼ੀਰਵਾਦ ਬਠਿੰਡਾ/ਬਿਊਰੋ ਨਿਊਜ਼ : …