ਸੈਸ਼ਨ ਜੱਜ ਨੇ ਦੋ ਸਾਲ ਦੀ ਸਜ਼ਾ ਰੱਖੀ ਬਰਕਰਾਰ
ਪਟਿਆਲਾ/ਬਿੳੂਰੋ ਨਿੳੂਜ਼
ਪੌਪ ਗਾਇਕ ਦਲੇਰ ਮਹਿੰਦੀ ਖਿਲਾਫ ਦੋ ਦਹਾਕੇ ਪਹਿਲਾਂ ਦਰਜ ਕਬੂਤਰਬਾਜ਼ੀ ਦੇ ਮਾਮਲੇ ਵਿਚ ਅੱਜ ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐੱਚ.ਐੱਸ. ਗਰੇਵਾਲ ਦੀ ਅਦਾਲਤ ਨੇ ਉਸਦੀ ਦੋ ਸਾਲ ਦੀ ਕੈਦ ਦੀ ਸਜ਼ਾ ਬਰਕਰਾਰ ਰੱਖੀ ਹੈ। ਕੁਝ ਸਾਲ ਪਹਿਲਾਂ ਪਟਿਆਲਾ ਦੀ ਹੀ ਹੇਠਲੀ ਅਦਾਲਤ ਵੱਲੋਂ ਦਲੇਰ ਮਹਿੰਦੀ ਨੂੰ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਦਲੇਰ ਮਹਿੰਦੀ ਨੇ ਉੱਪਰਲੀ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ ਪਰ ਅੱਜ ਉਪਰਲੀ ਅਦਾਲਤ ਵੱਲੋਂ ਉਸ ਦੀ ਸਜ਼ਾ ਬਰਕਰਾਰ ਰੱਖੀ ਗਈ ਹੈ। ਇਸੇ ਦੌਰਾਨ ਦਲੇਰ ਮਹਿੰਦੀ ਨੂੰ ਅਦਾਲਤ ਵਿਚ ਹੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ। ਜ਼ਿਕਰਯੋਗ ਹੈ ਕਿ ਸਾਲ 2018 ਵਿਚ ਟਰਾਇਲ ਕੋਰਟ ਨੇ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਸੀ। ਅਦਾਲਤ ਨੇ ਦਲੇਰ ਮਹਿੰਦੀ ਨੂੰ ਦੋ ਸਾਲ ਦੀ ਕੈਦ ਅਤੇ ਦੋ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ।