ਸਰਹੱਦ ‘ਤੇ ਦੋਵੇਂ ਫੋਰਸਾਂ ਦੇ ਅਧਿਕਾਰੀਆਂ ਨੇ ਇੱਕ-ਦੂਜੇ ਨੂੰ ਮੁਬਾਰਕਬਾਦ ਦਿੱਤੀ
ਅਟਾਰੀ/ਬਿਊਰੋ ਨਿਊਜ਼ : ਈਦ ਦੇ ਤਿਉਹਾਰ ਮੌਕੇ ਅਟਾਰੀ-ਵਾਹਗਾ ਸਰਹੱਦ ‘ਤੇ ਸੀਮਾ ਸੁਰੱਖਿਆ ਬਲ ਵੱਲੋਂ ਪਾਕਿਸਤਾਨ ਰੇਂਜਰਜ਼ ਨਾਲ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ ਗਿਆ।
ਸੀਮਾ ਸੁਰੱਖਿਆ ਬਲ ਦੀ 144ਵੀਂ ਬਟਾਲੀਅਨ ਦੇ ਕਮਾਂਡੈਂਟ ਜਸਬੀਰ ਸਿੰਘ ਤੇ ਪਾਕਿਸਤਾਨ ਰੇਂਜਰਜ਼ ਦੇ ਵਿੰਗ ਕਮਾਂਡਰ ਮਹੁੰਮਦ ਆਮਿਰ ਨੇ ਇੱਕ-ਦੂਜੇ ਨੂੰ ਗਲੇ ਮਿਲ ਕੇ ਈਦ ਦੀ ਮੁਬਾਰਕਬਾਦ ਦਿੱਤੀ। ਕਮਾਂਡੈਂਟ ਜਸਬੀਰ ਸਿੰਘ ਨੇ ਕਿਹਾ ਕਿ ਈਦ ਮੌਕੇ ਸੀਮਾ ਸੁਰੱਖਿਆ ਬਲ ਵੱਲੋਂ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿੱਚ ਪਾਕਿਸਤਾਨ ਰੇਂਜਰਜ਼ ਨੂੰ ਮਠਿਆਈਆਂ ਭੇਟ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਇਹ ਦੋ ਸਰਹੱਦੀ ਸੁਰੱਖਿਆ ਬਲਾਂ ਵਿਚਕਾਰ ਇੱਕ ਰਵਾਇਤੀ ਸੰਕੇਤ ਹੈ ਤੇ ਸਾਡੀ ਪਰੰਪਰਾ, ਸਦਭਾਵਨਾ ਅਤੇ ਸ਼ਾਂਤੀ ਦਾ ਪ੍ਰਤੀਕ ਹੈ।
ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਦੋਵੇਂ ਮੁਲਕਾਂ ਦੇ ਪ੍ਰਸਿੱਧ ਤਿਉਹਾਰਾਂ ਮੌਕੇ ਮਠਿਆਈ ਦਾ ਆਦਾਨ-ਪ੍ਰਦਾਨ ਹੁੰਦਾ ਹੈ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …