18 C
Toronto
Monday, September 15, 2025
spot_img
Homeਪੰਜਾਬਪੰਜਾਬ ਵਿਚ ਬੀਜ ਮਾਫੀਆ ਦੇ ਦਿਨ ਪੁੱਗੇ : ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਵਿਚ ਬੀਜ ਮਾਫੀਆ ਦੇ ਦਿਨ ਪੁੱਗੇ : ਕੁਲਦੀਪ ਸਿੰਘ ਧਾਲੀਵਾਲ

ਮੁਹਾਲੀ/ਬਿਊਰੋ ਨਿਊਜ਼ : ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨਰਮੇ ਦੀ ਫਸਲ ‘ਤੇ ਹੋਏ ਗੁਲਾਬੀ ਸੁੰਡੀ ਦੇ ਹੱਲੇ ਨਾਲ ਨਜਿੱਠਣ ਲਈ ਖੇਤੀ ਅਫਸਰਾਂ ਨੂੰ ਚੌਕਸ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨਕਲੀ ਬੀਜਾਂ, ਖਾਦਾਂ ਤੇ ਕੀਟਨਾਸ਼ਕਾਂ ਨੂੰ ਮੁਕੰਮਲ ਤੌਰ ‘ਤੇ ਖ਼ਤਮ ਕਰੇਗੀ।
ਉਨ੍ਹਾਂ ਕਿਹਾ ਕਿ ਖੇਤੀ ਸੈਕਟਰ ਵਿਚਲੇ ਹਰ ਮਾਫੀਏ ਨੂੰ ਨੱਥ ਪਾਈ ਜਾਵੇਗੀ ਅਤੇ ਨਵੀਂ ਸਰਕਾਰ ਦੀ ਆਮਦ ਨਾਲ ਮਾਫ਼ੀਆ ਦੇ ਦਿਨ ਪੁੱਗ ਗਏ ਹਨ।
ਨਰਮਾ ਪੱਟੀ ਦੇ ਕਿਸਾਨਾਂ ਨੂੰ ਧੋਖੇ ਵਿਚ ਰੱਖ ਕੇ ਵੇਚੇ ਗਏ ਗੁਜਰਾਤੀ ਬੀਜ ਦੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਇਸ ਵਿੱਚ ਸ਼ਾਮਲ ਲੋਕਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਖੇਤੀ ਮੰਤਰੀ ਮੁਹਾਲੀ ਸਥਿਤ ਪੰਜਾਬ ਮੰਡੀ ਬੋਰਡ ਭਵਨ ਵਿੱਚ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਖੇਤੀ ਅਫਸਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਜਿੱਥੋਂ ਕਿਤੇ ਨਕਲੀ ਸਾਮਾਨ ਫੜਿਆ ਗਿਆ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਵਿਭਾਗੀ ਅਫਸਰਾਂ ਨੂੰ ਦਵਾਈਆਂ, ਬੀਜਾਂ ਅਤੇ ਫੈਕਟਰੀਆਂ ਆਦਿ ਦੀ ਸੂਚੀ ਬਣਾ ਕੇ ਸੌਂਪਣ ਨੂੰ ਕਿਹਾ।
ਪੰਜਾਬ ਦੇ ਕਿਸਾਨਾਂ ਨੂੰ ਗੰਭੀਰ ਸੰਕਟ ‘ਚੋਂ ਕੱਢਣ, ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਅਤੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ‘ਚੋਂ ਬਾਹਰ ਕੱਢਣ ਲਈ ਅਧਿਕਾਰੀਆਂ ਨੂੰ ਦਫਤਰਾਂ ‘ਚੋਂ ਨਿਕਲ ਕੇ ਫੀਲਡ ਵਿਚ ਜਾਣ ਦੀ ਹਦਾਇਤ ਕੀਤੀ ਤਾਂ ਜੋ ਜ਼ਮੀਨੀ ਪੱਧਰ ‘ਤੇ ਹਾਲਾਤ ਦੀ ਸਮੀਖਿਆ ਕੀਤੀ ਜਾ ਸਕੇ।

RELATED ARTICLES
POPULAR POSTS