14.6 C
Toronto
Friday, April 3, 2026
spot_img
Homeਪੰਜਾਬਕੈਪਟਨ ਨੇ ਭਾਜਪਾ ਦੇ ਕਹਿਣ 'ਤੇ ਪਾਸ ਕੀਤਾ ਸੀ ਮੱਤੇਵਾੜਾ ਸਨਅਤੀ ਪਾਰਕ...

ਕੈਪਟਨ ਨੇ ਭਾਜਪਾ ਦੇ ਕਹਿਣ ‘ਤੇ ਪਾਸ ਕੀਤਾ ਸੀ ਮੱਤੇਵਾੜਾ ਸਨਅਤੀ ਪਾਰਕ : ਮੀਤ ਹੇਅਰ

ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੁਧਿਆਣਾ ‘ਚ ਬੁੱਢੇ ਨਾਲੇ ਦਾ ਦੌਰਾ ਕੀਤਾ। ਉਹ ਬੁੱਢਾ ਕਾਇਆ ਕਲਪ ਪ੍ਰਾਜੈਕਟ ਦੀ ਸਮੀਖਿਆ ਮੀਟਿੰਗ ਕਰਨ ਲਈ ਸ਼ਹਿਰ ਦੇ ਸੀਈਟੀਪੀ ਪਲਾਂਟ ਵਿੱਚ ਪੁੱਜੇ ਸਨ।
ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਜੋ ਅੱਜ ਮੱਤੇਵਾੜਾ ਸਨਅਤੀ ਪਾਰਕ ਨੂੰ ਰੱਦ ਕਰਨ ਦਾ ਵਿਰੋਧ ਕਰ ਰਹੇ ਹਨ, ਉਨ੍ਹਾਂ ਨੇ ਇਹ ਪਾਰਕ ਭਾਜਪਾ ਦੇ ਕਹਿਣ ‘ਤੇ ਲਿਆਂਦਾ ਸੀ। ਕੇਂਦਰ ਸਰਕਾਰ ਦੇ ਹੁਕਮਾਂ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅੱਖੋਂ-ਪਰੋਖੇ ਕਰ ਕੇ, ਵਾਤਾਵਰਨ ਨੂੰ ਖ਼ਰਾਬ ਕਰਨ ਲਈ ਬਿਨਾਂ ਸੋਚੇ ਸਮਝੇ ਇਸ ਸਨਅਤੀ ਇਕਾਈ ਨੂੰ ਮਨਜ਼ੂਰੀ ਦਿੱਤੀ ਸੀ। ਹੁਣ ਪੰਜਾਬ ‘ਚ ਆਮ ਲੋਕਾਂ ਦੀ ਸਰਕਾਰ ਹੈ ਤੇ ਆਮ ਲੋਕਾਂ ਦੀ ਸੁਣਵਾਈ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਤੱਕ ਜਦੋਂ ਲੋਕਾਂ ਦੀ ਆਵਾਜ਼ ਪੁੱਜੀ ਤਾਂ ਉਨ੍ਹਾਂ ਨੇ ਇਸ ਸਨਅਤੀ ਇਕਾਈ ਨੂੰ ਰੱਦ ਕਰਨ ਦਾ ਫ਼ੈਸਲਾ ਸੁਣਾ ਦਿੱਤਾ। ਇਸ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਇਸ ਦਾ ਵਿਰੋਧ ਕਰ ਰਹੇ ਹਨ। ਮੀਤ ਹੇਅਰ ਨੇ ਕਿਹਾ ਕਿ ਬੁੱਢਾ ਨਾਲਾ ਕਾਇਆ ਕਲੱਪ ਪ੍ਰਾਜੈਕਟ ਦਾ ਜਾਇਜ਼ਾ ਲੈਣ ਤੋਂ ਇਲਾਵਾ ਨਗਰ ਨਿਗਮ ਸੀਵਰੇਜ ਬੋਰਡ, ਪੀਪੀਸੀਬੀ ਤੇ ਹੋਰ ਵਿਭਾਗਾਂ ਦੇ ਅੀਧਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਸਫ਼ਾਈ ਕੰਮਾਂ ‘ਚ ਤੇਜ਼ੀ ਲਿਆਉਣ। ਜਮਾਲਪੁਰ ਟ੍ਰੀਟਮੈਂਟ ‘ਚ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਸਭ ਤੋਂ ਵੱਡੀ ਪਹਿਲ ਹੈ ਕਿ ਬੁੱਢੇ ਨਾਲੇ ਦੀ ਸਫ਼ਾਈ ਦੇ ਪ੍ਰਾਜੈਕਟ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।

 

RELATED ARTICLES
POPULAR POSTS