17.6 C
Toronto
Wednesday, October 1, 2025
spot_img
Homeਪੰਜਾਬਚੰਡੀਗੜ੍ਹ 'ਚ ਹਰਿਆਣਾ ਨੂੰ ਵੱਖਰੀ ਜ਼ਮੀਨ ਦੇਣ ਵਿਰੁੱਧ ਸੰਘਰਸ਼ ਕਰੇਗੀ 'ਆਪ'

ਚੰਡੀਗੜ੍ਹ ‘ਚ ਹਰਿਆਣਾ ਨੂੰ ਵੱਖਰੀ ਜ਼ਮੀਨ ਦੇਣ ਵਿਰੁੱਧ ਸੰਘਰਸ਼ ਕਰੇਗੀ ‘ਆਪ’

ਸੱਤਾ ‘ਚ ਰਹਿੰਦਿਆਂ ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਪੰਜਾਬ ਦੀ ਪਿੱਠ ‘ਚ ਛੁਰਾ ਮਾਰਿਆ : ਕੰਗ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕੇਂਦਰ ਵੱਲੋਂ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਦੇਣ ਸਬੰਧੀ ਭਰੀ ਹਾਮੀ ਤੋਂ ਬਾਅਦ ਦੋਵਾਂ ਸੂਬਿਆਂ ਵਿੱਚ ਟਕਰਾਅ ਵਧਦਾ ਜਾ ਰਿਹਾ ਹੈ। ‘ਆਪ’ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਸੱਤਾ ਵਿੱਚ ਰਹਿੰਦੇ ਹੋਏ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਇਨ੍ਹਾਂ ਪਾਰਟੀਆਂ ਦੀਆਂ ਪੰਜਾਬ ਵਿਰੋਧੀ ਗਤੀਵਿਧੀਆਂ ਕਰਕੇ ਅੱਜ ਚੰਡੀਗੜ੍ਹ ਤੋਂ ਪੰਜਾਬ ਦਾ ਅਧਿਕਾਰ ਖੁਸਦਾ ਜਾ ਰਿਹਾ ਹੈ। ‘ਆਪ’ ਵੱਲੋਂ ਚੰਡੀਗੜ੍ਹ ਦੀ ਇੱਕ ਗਜ਼ ਜ਼ਮੀਨ ਹਰਿਆਣਾ ਕੋਲ ਨਹੀਂ ਜਾਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵੱਖਰੀ ਜ਼ਮੀਨ ਦਿੱਤੀ ਜਾਵੇਗੀ ਤਾਂ ‘ਆਪ’ ਸੰਘਰਸ਼ ਕਰੇਗੀ। ਕੰਗ ਨੇ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਉਣ ਲਈ ਪੰਜਾਬ ਦੇ ਪਿੰਡਾਂ ਨੂੰ ਉਜਾੜਿਆ ਗਿਆ ਹੈ। ‘ਆਪ’ ਦੀ ਸਰਕਾਰ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਦੀ ਲੜਾਈ ਨੂੰ ਹਰ ਪੱਧਰ ‘ਤੇ ਲੜੇਗੀ। ਸਰਕਾਰ ਕਿਸੇ ਵੀ ਕੀਮਤ ‘ਤੇ ਚੰਡੀਗੜ੍ਹ ‘ਤੇ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਨਹੀਂ ਹੋਣ ਦੇਵੇਗੀ।
ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਦਾ ਸਨਮਾਨ ਕਰੇ, ਨਾ ਕਿ ਚੰਡੀਗੜ੍ਹ ਦੇ ਮਸਲੇ ਨੂੰ ਹੋਰ ਵਧਾਵੇ। ‘ਆਪ’ ਆਗੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ‘ਆਪ’ ਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਪੰਜਾਬ ਦਾ ਹੱਕ ਕਮਜ਼ੋਰ ਕਰਨ ਦਾ ਆਰੋਪ ਲਗਾ ਰਹੀਆਂ ਹਨ। ਦੂਜੇ ਪਾਸੇ, ਇਨ੍ਹਾਂ ਪਾਰਟੀਆਂ ਨੇ ਸੂਬੇ ਦੇ ਸਰਕਾਰੀ ਦਫਤਰ ਚੰਡੀਗੜ੍ਹ ਤੋਂ ਮੁਹਾਲੀ ਤਬਦੀਲ ਕੀਤੇ। ਬਾਦਲ ਸਰਕਾਰ ਸਮੇਂ ਨਿਊ ਚੰਡੀਗੜ੍ਹ ਵਸਾਇਆ ਗਿਆ।

RELATED ARTICLES
POPULAR POSTS