Breaking News
Home / ਪੰਜਾਬ / ਕਾਂਗਰਸ ਪਾਰਟੀ ਨੇ ਹਿਮਾਚਲ ਚੋਣਾਂ ਲਈ ਪ੍ਰਤਾਪ ਸਿੰਘ ਬਾਜਵਾ ਨੂੰ ਚੋਣ ਅਬਜ਼ਰਵਰ ਨਿਯੁਕਤ ਕੀਤਾ

ਕਾਂਗਰਸ ਪਾਰਟੀ ਨੇ ਹਿਮਾਚਲ ਚੋਣਾਂ ਲਈ ਪ੍ਰਤਾਪ ਸਿੰਘ ਬਾਜਵਾ ਨੂੰ ਚੋਣ ਅਬਜ਼ਰਵਰ ਨਿਯੁਕਤ ਕੀਤਾ

ਚੰਡੀਗੜ੍ਹ : ਕੁੱਲ ਹਿੰਦ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੀਆਂ ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਅਬਜ਼ਰਵਰ ਲਗਾ ਦਿੱਤੇ ਹਨ। ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ‘ਚ ਵਿਰੋਧੀ ਧਿਰ ਦੇ ਨੇਤਾ ਤੇ ਸਾਬਕਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਹਿਮਾਚਲ ਪ੍ਰਦੇਸ਼ ਵਿੱਚ ਅਸੈਂਬਲੀ ਚੋਣਾਂ ਲਈ ਚੋਣ ਅਬਜ਼ਰਵਰ ਲਾਇਆ ਗਿਆ ਹੈ ਤੇ ਉਨ੍ਹਾਂ ਨਾਲ ਸਚਿਨ ਪਾਇਲਟ ਵੀ ਚੋਣ ਅਬਜ਼ਰਵਰ ਹੋਣਗੇ। ਹਿਮਾਚਲ ਪ੍ਰਦੇਸ਼ ਚੋਣਾਂ ਲਈ ਸੀਨੀਅਰ ਚੋਣ ਅਬਜ਼ਰਵਰ ਵਜੋਂ ਭੂਪੇਸ਼ ਬਿਘੇਲ ਨੂੰ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ਲਈ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਸੀਨੀਅਰ ਚੋਣ ਅਬਜ਼ਰਵਰ ਲਾਇਆ ਹੈ।

 

Check Also

ਫਿਲਮ ‘ਜਾਟ’ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗਣ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਸਦਰ ਪੁਲਿਸ …