ਹਾਈਕੋਰਟ ’ਚ ਦੂਜੇ ਜੱਜ ਨੇ ਵੀ ਜ਼ਮਾਨਤ ’ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਡਰੱਗ ਮਾਮਲੇ ਵਿਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡਾ ਝਟਕਾ ਲੱਗਾ ਹੈ ਅਤੇ ਅਜੇ ਤੱਕ ਉਸ ਨੂੰ ਜੇਲ੍ਹ ਵਿਚ ਹੀ ਰਹਿਣਾ ਪਵੇਗਾ। ਅੱਜ ਸ਼ੁੱਕਰਵਾਰ ਨੂੰ ਡਰੱਗ ਮਾਮਲੇ ਦੇ ਮੁਲਜ਼ਮ ਮਜੀਠੀਆ ਦੀ ਜ਼ਮਾਨਤ ਸਬੰਧੀ ਹਾਈਕੋਰਟ ਵਿਚ ਦੂਜੇ ਜੱਜ ਨੇ ਵੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਅਨੂਪ ਚਿਤਕਾਰਾ ਅਤੇ ਜਸਟਿਸ ਐਮ.ਐਸ. ਰਾਮਚੰਦਰ ਦੀ ਬੈਂਚ ਨੂੰ ਇਹ ਕੇਸ ਭੇਜਿਆ ਗਿਆ ਸੀ। ਜਸਟਿਸ ਚਿਤਕਾਰਾ ਨੇ ਕੇਸ ਤੋਂ ਖੁਦ ਨੂੰ ਵੱਖ ਕਰ ਲਿਆ ਹੈ। ਇਸ ਤੋਂ ਬਾਅਦ ਇਹ ਕੇਸ ਚੀਫ ਜਸਟਿਸ ਕੋਲ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਜਸਟਿਸ ਏ.ਜੀ. ਮਸੀਹ ਨੇ ਖੁਦ ਨੂੰ ਸੁਣਵਾਈ ਤੋਂ ਵੱਖ ਕਰ ਲਿਆ ਸੀ। ਬਿਕਰਮ ਮਜੀਠੀਆ ਖਿਲਾਫ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਕੇਸ ਦਰਜ ਹੋਇਆ ਸੀ। ਸੁਪਰੀਮ ਕੋਰਟ ਕੋਲੋਂ ਮਜੀਠੀਆ ਨੂੰ ਵਿਧਾਨ ਸਭਾ ਚੋਣ ਲੜਨ ਤੱਕ ਰਾਹਤ ਜ਼ਰੂਰ ਮਿਲ ਗਈ ਸੀ। ਇਸ ਤੋਂ ਬਾਅਦ 24 ਫਰਵਰੀ ਨੂੰ ਉਸ ਨੇ ਆਤਮ ਸਮਰਪਣ ਕਰ ਦਿੱਤਾ ਸੀ ਅਤੇ ਉਹ ਹੁਣ ਤੱਕ ਪਟਿਆਲਾ ਦੀ ਜੇਲ੍ਹ ਵਿਚ ਬੰਦ ਹੈ। ਜ਼ਿਕਰਯੋਗ ਹੈ ਕਿ ਮਜੀਠੀਆ ਕੇਸ ਖਾਰਜ ਕਰਵਾਉਣ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਵੀ ਗਏ ਸਨ, ਪਰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਹਾਈਕੋਰਟ ਜਾਣ ਨੂੰ ਕਿਹਾ ਸੀ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …