Breaking News
Home / ਪੰਜਾਬ / ਨਸ਼ਾ ਵਿਰੋਧੀ ਮੁਹਿੰਮ ’ਚ ਪੰਜਾਬ ਪੁਲਿਸ ਨੂੰ ਮਿਲੀ ਇਕ ਹੋਰ ਵੱਡੀ ਕਾਮਯਾਬੀ

ਨਸ਼ਾ ਵਿਰੋਧੀ ਮੁਹਿੰਮ ’ਚ ਪੰਜਾਬ ਪੁਲਿਸ ਨੂੰ ਮਿਲੀ ਇਕ ਹੋਰ ਵੱਡੀ ਕਾਮਯਾਬੀ

ਮੁੰਬਈ ਬੰਦਰਗਾਹ ਤੋਂ 73 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਵਿਚ ਇਕ ਹੋਰ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੰਜਾਬ ਪੁਲਿਸ ਨੇ ਮਹਾਰਾਸ਼ਟਰ ਪੁਲਿਸ ਨਾਲ ਮਿਲ ਕੇ ਮੁੰਬਈ ਦੇ ਸੇਵਾ ਬੰਦਰਗਾਹ ਤੋਂ 73 ਕਿਲੋ ਹੈਰੋਇਨ ਜ਼ਬਤ ਕੀਤੀ ਹੈ। ਪੰਜਾਬ ਪੁਲਿਸ ਨੇ ਪਿਛਲੇ 7 ਦਿਨਾਂ ਵਿਚ 148 ਕਿਲੋ ਹੈਰੋਇਨ ਜ਼ਬਤ ਕੀਤੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਚੰਡੀਗੜ੍ਹ ਵਿਚ ਦੱਸਿਆ ਕਿ ਹੈਰੋਇਨ ਬਰਾਮਦਗੀ ਵਿਚ ਮਹਾਰਾਸ਼ਟਰ ਪੁਲਿਸ ਦੀ ਵੀ ਮੱਦਦ ਲਈ ਗਈ ਸੀ। ਪੰਜਾਬ ਪੁਲਿਸ ਨੇ ਇਸ ਤੋਂ ਪਹਿਲਾਂ ਗੁਜਰਾਤ ਪੁਲਿਸ ਦੀ ਮੱਦਦ ਨਾਲ ਮੁੰਦਰਾ ਬੰਦਰਗਾਹ ਤੋਂ 75 ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਹੈਰੋਇਨ ਸਬੰਧੀ ਗੁਪਤ ਸੂਚਨਾ ਮਿਲੀ ਸੀ। ਇਸ ਤੋਂ ਤੁਰੰਤ ਬਾਅਦ ਪੰਜਾਬ ਸਟੇਟ ਅਪਰੇਸ਼ਨ ਸੈਲ ਦੀ ਟੀਮ ਮਹਾਰਾਸ਼ਟਰ ਲਈ ਰਵਾਨਾ ਹੋ ਗਈ ਸੀ। ਉਨ੍ਹਾਂ ਕਿਹਾ ਕਿ ਇਸ ਵਿਚ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਦਾ ਵੀ ਸਹਿਯੋਗ ਮਿਲਿਆ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਲੜਾਈ ਵਿਚ ਇਹ ਕਾਮਯਾਬੀ ਹੈ ਅਤੇ ਇਸ ਸਬੰਧੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

 

Check Also

ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ

ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …