ਪਹਿਲਾਂ ਬਿਕਰਮ ਮਜੀਠੀਆ, ਫਿਰ ਨਵਜੋਤ ਸਿੱਧੂ ਅਤੇ ਹੁਣ ਦਲੇਰ ਮਹਿੰਦੀ ਪਹੁੰਚੇ ਪਟਿਆਲਾ ਦੀ ਜੇਲ੍ਹ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰੀ ਜੇਲ੍ਹ ਪਟਿਆਲਾ ਇਨ੍ਹੀਂ ਦਿਨੀਂ ਅੰਤਰਰਾਸ਼ਟਰੀ ਪੱਧਰ ’ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਉਹ ਇਸ ਕਰਕੇ ਕਿ ਇਸ ਜੇਲ੍ਹ ਵਿਚ ਪੰਜਾਬ ਦੇ ਵੱਡੇ ਚਿਹਰੇ ਸਜ਼ਾ ਭੁਗਤ ਰਹੇ ਹਨ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ਵਿਚ ਪਟਿਆਲਾ ਦੀ ਜੇਲ੍ਹ ਵਿਚ ਬੰਦ ਹੈ। ਇਸੇ ਤਰ੍ਹਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਰੋਡ ਰੇਜ਼ ਦੇ ਇਕ ਮਾਮਲੇ ਵਿਚ ਪਟਿਆਲਾ ਦੀ ਜੇਲ੍ਹ ਵਿਚ ਸਜ਼ਾ ਕੱਟ ਰਹੇ ਹਨ। ਇਸ ਤੋਂ ਇਲਾਵਾ ਪੌਪ ਗਾਇਕ ਦਲੋਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਮਾਮਲੇ ਵਿਚ ਸਜ਼ਾ ਹੋਈ ਅਤੇ ਉਹ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਪਹੁੰਚ ਗਏ ਹਨ। ਇਸ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਹੀ ਰੱਖਿਆ ਗਿਆ ਸੀ। ਅਜਿਹੇ ਆਗੂਆਂ ਦੇ ਕੇਂਦਰੀ ਜੇਲ੍ਹ ਪਟਿਆਲਾ ਵਿਚ ਹੋਣ ਕਰਕੇ ਹੋਰ ਵੱਡੇ ਸਿਆਸੀ ਆਗੂ ਵੀ ਇਨ੍ਹਾਂ ਨੂੰ ਮਿਲਣ ਲਈ ਪਹੁੰਚਦੇ ਰਹਿੰਦੇ ਹਨ। ਜ਼ਿਕਰਯੋਗ ਹੈ ਕਿ ਪਟਿਆਲਾ ਪਹਿਲਾਂ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਕੇ ਸੁਰਖੀਆਂ ਵਿਚ ਬਣਿਆ ਰਹਿੰਦਾ ਹੈ ਅਤੇ ਹੁਣ ਕਈ ਆਗੂਆਂ ਦੇ ਪਟਿਆਲਾ ਜੇਲ੍ਹ ਵਿਚ ਬੰਦ ਹੋਣ ਕਰਕੇ ਪਟਿਆਲੇ ਦੀ ਚਰਚਾ ਅੰਤਰਰਾਸ਼ਟਰੀ ਪੱਧਰ ’ਤੇ ਹੋਣ ਲੱਗੀ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …