-14.7 C
Toronto
Sunday, February 8, 2026
spot_img
Homeਪੰਜਾਬਪੰਜਾਬ ਵਿਚ ਪੱਕੇ ਹੋਣਗੇ 36 ਹਜ਼ਾਰ ਕੱਚੇ ਕਾਮੇ

ਪੰਜਾਬ ਵਿਚ ਪੱਕੇ ਹੋਣਗੇ 36 ਹਜ਼ਾਰ ਕੱਚੇ ਕਾਮੇ

ਸਬ ਕਮੇਟੀ ਨੇ ਸਰਕਾਰੀ ਵਿਭਾਗਾਂ ਤੋਂ ਮੰਗਿਆ ਡਾਟਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ 36 ਹਜ਼ਾਰ ਕੱਚੇ ਕਰਮਚਾਰੀਆਂ ਲਈ ਇਕ ਚੰਗੀ ਖਬਰ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ 36 ਹਜ਼ਾਰ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ ਸਰਕਾਰ ਨੇ ਸਬ ਕਮੇਟੀ ਬਣਾਈ ਹੈ। ਸਬ ਕਮੇਟੀ ਨੇ ਸਾਰੇ ਵਿਭਾਗਾਂ ਤੋਂ ਕੱਚੇ ਕਰਮਚਾਰੀਆਂ ਬਾਰੇ ਡਾਟਾ ਵੀ ਮੰਗ ਲਿਆ ਹੈ। ਇਸੇ ਦੌਰਾਨ ਇਨ੍ਹਾਂ ਕਰਮਚਾਰੀਆਂ ਦੇ ਸੰਗਠਨਾਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ। ਸਬ ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸਦੀ ਪੁਸ਼ਟੀ ਵੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਬ ਕਮੇਟੀ ਤੇਜ਼ੀ ਨਾਲ ਇਸ ਕੰਮ ਨੂੰੂ ਨੇਪਰੇ ਚਾੜ੍ਹਨ ਲਈ ਕੰਮ ਕਰ ਰਹੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਦੋ ਮੀਟਿੰਗਾਂ ਕਰ ਚੁੱਕੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਦੇ 36 ਹਜ਼ਾਰ ਕੱਚੇ ਕਾਮਿਆਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ।

 

RELATED ARTICLES
POPULAR POSTS