7 ਦਿਨਾਂ ਦੇ ਅੰਦਰ ਦੇਸ਼ ਨੂੰ ਨਵਾਂ ਰਾਸ਼ਟਰਪਤੀ ਮਿਲੇਗਾ
ਕੋਲੰਬੋ/ਬਿੳੂਰੋ ਨਿੳੂਜ਼
ਗੰਭੀਰ ਆਰਥਿਕ ਅਤੇ ਰਾਜਨੀਤਕ ਸੰਕਟ ਨਾਲ ਜੂਝ ਰਹੇ ਸ੍ਰੀਲੰਕਾ ਨੂੰ 7 ਦਿਨਾਂ ਦੇ ਅੰਤਰ ਨਵਾਂ ਰਾਸ਼ਟਰਪਤੀ ਮਿਲ ਜਾਵੇਗਾ। ਸੰਸਦ ਦੇ ਸਪੀਕਰ ਮਹਿੰਦਾ ਯਾਪਾ ਨੇ ਇਸ ਸਬੰਧੀ ਐਲਾਨ ਵੀ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਲੰਘੇ ਕੱਲ੍ਹ ਵੀਰਵਾਰ ਨੂੰ ਗੋਟਾਬਾਇਆ ਰਾਜਪਕਸ਼ੇ ਨੇ ਕਾਨੂੰਨੀ ਤੌਰ ’ਤੇ ਰਾਸ਼ਟਰਪਤੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਰਾਸ਼ਟਰਪਤੀ ਅਹੁਦੇ ਲਈ ਚੋਣ 22 ਜੁਲਾਈ ਨੂੰ ਹੋਵੇਗੀ। ਇਸੇ ਦੌਰਾਨ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੇ ਕਾਰਜਕਾਰੀ ਰਾਸ਼ਟਰਪਤੀ ਦੇ ਤੌਰ ’ਤੇ ਅਹੁਦਾ ਸੰਭਾਲ ਲਿਆ ਹੈ। ਸ੍ਰੀਲੰਕਾ ਦੇ ਚੀਫ ਜਸਟਿਸ ਜੈਅੰਤ ਸੂਰਿਆ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਅਤੇ ਉਹ 22 ਜੁਲਾਈ ਤੱਕ ਰਾਸ਼ਟਰਪਤੀ ਰਹਿਣਗੇ। ਇਹ ਵੀ ਜ਼ਿਕਰਯੋਗ ਹੈ ਕਿ ਸ੍ਰੀਲੰਕਾ ਵਿਚੋਂ ਭੱਜੇ ਗੋਟਾਬਾਇਆ ਰਾਜਪਕਸ਼ੇ ਹੁਣ ਮਾਲਦੀਵ ਤੋਂ ਸਿੰਗਾਪੁਰ ਪਹੁੰਚ ਗਏ ਹਨ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …