14 C
Toronto
Friday, September 25, 2026
spot_img
Homeਭਾਰਤਦਿੱਲੀ ’ਚ ਗੋਦਾਮ ਦੀ ਕੰਧ ਡਿੱਗਣ ਨਾਲ 5 ਵਿਅਕਤੀਆਂ ਦੀ ਮੌਤ

ਦਿੱਲੀ ’ਚ ਗੋਦਾਮ ਦੀ ਕੰਧ ਡਿੱਗਣ ਨਾਲ 5 ਵਿਅਕਤੀਆਂ ਦੀ ਮੌਤ

ਦਿੱਲੀ ’ਚ ਗੋਦਾਮ ਦੀ ਕੰਧ ਡਿੱਗਣ ਨਾਲ 5 ਵਿਅਕਤੀਆਂ ਦੀ ਮੌਤਅਰਵਿੰਦ ਕੇਜਰੀਵਾਲ ਨੇ ਹਾਦਸੇ ’ਤੇ ਪ੍ਰਗਟਾਇਆ ਦੁੱਖ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਦਿੱਲੀ ਦੇ ਅਲੀਪੁਰ ਇਲਾਕੇ ਵਿਚ ਅੱਜ ਸ਼ੁੱਕਰਵਾਰ ਨੂੰ ਇਕ ਉਸਾਰੀ ਅਧੀਨ ਗੋਦਾਮ ਦੀ ਕੰਧ ਡਿੱਗ ਗਈ। ਇਸ ਹਾਦਸੇ ਵਿਚ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਮਜ਼ਦੂਰ ਜ਼ਖ਼ਮੀ ਵੀ ਹੋ ਗਏ ਹਨ। ਇਸ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਜਖ਼ਮੀ ਵਿਅਕਤੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਅਤੇ ਫਾਇਰ ਬਿ੍ਰਗੇਡ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਰੈਸਕਿੳੂ ਅਪਰੇਸ਼ਨ ਜਾਰੀ ਕਰ ਦਿੱਤਾ ਸੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਹਾਦਸੇ ਵਿਚ ਜਿਨ੍ਹਾਂ ਵਿਅਕਤੀਆਂ ਦੀ ਜਾਨ ਗਈ ਹੈ, ਉਨ੍ਹਾਂ ਦੇ ਪਰਿਵਾਰਾਂ ਨਾਲ ਕੇਜਰੀਵਾਲ ਨੇ ਹਮਦਰਦੀ ਪ੍ਰਗਟਾਈ ਹੈ।

RELATED ARTICLES
POPULAR POSTS