Breaking News
Home / ਪੰਜਾਬ / ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਰਿੰਦਰ ਤੋਮਰ ਨਾਲ ਮੁਲਾਕਾਤ

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਰਿੰਦਰ ਤੋਮਰ ਨਾਲ ਮੁਲਾਕਾਤ

ਪੰਜਾਬ ਦੇ ਕਿਸਾਨਾਂ ਲਈ ਮੰਗਿਆ ਆਰਥਿਕ ਪੈਕੇਜ
ਚੰਡੀਗੜ੍ਹ/ਬਿੳੂਰੋ ਨਿੳੂਜ਼
ਬੈਂਗਲੁਰੂ ’ਚ ਚੱਲ ਰਹੇ ਭਾਰਤ ਦੇ ਖੇਤੀਬਾੜੀ ਤੇ ਬਾਗਬਾਨੀ ਮੰਤਰੀਆਂ ਦੇ ਸੰਮੇਲਨ ਦੌਰਾਨ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨਾਲ ਮੁਲਾਕਾਤ ਕੀਤੀ ਗਈ। ਧਾਲੀਵਾਲ ਨੇ ਇਸ ਮੁਲਾਕਾਤ ਦੌਰਾਨ ਪੰਜਾਬ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਸਬੰਧੀ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਇਕ ਮੰਗ ਪੱਤਰ ਵੀ ਸੌਂਪਿਆ। ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਨਰਿੰਦਰ ਤੋਮਰ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਲਈ ਫੰਡ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਸਿਰ 75 ਹਜ਼ਾਰ ਕਰੋੜ ਰੁਪਏ ਦੇ ਕਰੀਬ ਕਰਜ਼ਾ ਹੈ। ਧਾਲੀਵਾਲ ਨੇ ਕਿਹਾ ਕਿ ਪੰਜਾਬ ਪਿਛਲੇ ਚਾਰ ਦਹਾਕਿਆਂ ਤੋਂ ਪੂਰੇ ਦੇਸ਼ ਲਈ ਕਣਕ ਅਤੇ ਚੌਲਾਂ ਦੀ ਖੇਤੀ ਕਰ ਰਿਹਾ ਹੈ, ਇਸ ਲਈ ਇੱਥੇ ਖੇਤੀਬਾੜੀ ਨੂੰ ਬਚਾਉਣ ਲਈ ਕੇਂਦਰ ਨੂੰ ਮੱਦਦ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਕਿਸਤਾਨ, ਈਰਾਨ ਅਤੇ ਮੱਧ ਪੂਰਬੀ ਦੇਸ਼ਾਂ ਨਾਲ ਵਪਾਰ ਖੋਲ੍ਹਣ ਨਾਲ ਸੂਬੇ ਦੀ ਆਰਥਿਕ ਹਾਲਤ ਨੂੰ ਮਜ਼ਬੂਤ ਕਰਨ ਲਈ ਕਾਫੀ ਮੱਦਦ ਮਿਲੇਗੀ।

 

Check Also

ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ

  ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …