ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਦਿੱਤੀ ਜਾਣਕਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼ : 18 ਜੁਲਾਈ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਯਸ਼ਵੰਤ ਸਿਨਹਾ ਸਮਰਥਨ ਕੀਤਾ ਜਾਵੇਗਾ। ਇਸ ਸਬੰਧੀ ਫੈਸਲਾ ਅੱਜ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਮੀਟਿੰਗ ਤੋਂ ਬਾਅਦ ਲਿਆ ਗਿਆ ਅਤੇ ਇਸ ਸਬੰਧੀ ਜਾਣਕਾਰੀ ਸੰਜੇ ਸਿੰਘ ਵੱਲੋਂ ਦਿੱਤੀ ਗਈ। ਇਸ ਮੀਟਿੰਗ ਵਿਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਲਾਹਕਾਰ ਕਮੇਟੀ ਦੇ ਹੋਰ ਮੈਂਬਰ ਸ਼ਾਮਲ ਸਨ ਜਿਨ੍ਹਾਂ ਵਿਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸੰਜੇ ਸਿੰਘ, ਰਾਘਵ ਚੱਢਾ ਅਤੇ ਪੰਜਾਬ ਦੇ ਸੰਸਦ ਮੈਂਬਰ ਵੀ ਸ਼ਾਮਲ ਸਨ। ਸੰਜੇ ਸਿੰਘ ਨੇ ਅੱਗੇ ਕਿਹਾ ਕਿ ਅਸੀਂ ਭਾਜਪਾ ਦੇ ਉਮੀਦਵਾਰ ਦਰੌਪਦੀ ਮੁਰਮੂ ਦਾ ਸਨਮਾਨ ਕਰਦੇ ਹਾਂ ਪ੍ਰੰਤੂ ਅਸੀਂ ਵੋਟ ਯਸ਼ਵੰਤ ਸਿਨਹਾ ਨੂੰ ਪਾਵਾਂਗੇ। ਧਿਆਨ ਰਹੇ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਸਮਾਪਤ ਹੋਣ ਜਾ ਰਿਹਾ ਹੈ। ਨਵੇਂ ਰਾਸ਼ਟਰਪਤੀ ਦੀ ਚੋਣ ਲਈ 18 ਜੁਲਾਈ ਨੂੰ ਵੋਟਾਂ ਪੈਣਗੀਆਂ, ਜਿਸ ਦੇ ਨਤੀਜੇ 21 ਜੁਲਾਈ ਨੂੰ ਆਉਣਗੇ ਅਤੇ 24 ਜੁਲਾਈ ਨੂੰ ਭਾਰਤ ਨੂੰ ਨਵਾਂ ਰਾਸ਼ਟਰਪਤੀ ਮਿਲ ਜਾਵੇਗਾ।
Check Also
ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …