Breaking News
Home / ਪੰਜਾਬ / ਸਾਬਕਾ ਵਿਧਾਇਕ ਸਿਮਰਜੀਤ ਬੈਂਸ ਫਿਰ ਦੋ ਦਿਨਾ ਪੁਲਿਸ ਰਿਮਾਂਡ ’ਤੇ

ਸਾਬਕਾ ਵਿਧਾਇਕ ਸਿਮਰਜੀਤ ਬੈਂਸ ਫਿਰ ਦੋ ਦਿਨਾ ਪੁਲਿਸ ਰਿਮਾਂਡ ’ਤੇ

4 ਆਰੋਪੀਆਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਭੇਜਿਆ
ਲੁਧਿਆਣਾ/ਬਿਊਰੋ ਨਿਊਜ਼ : ਜਬਰ ਜਨਾਹ ਦੇ ਮਾਮਲੇ ਵਿਚ ਆਰੋਪੀ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਮੁੜ 2 ਦਿਨਾ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਜਦਕਿ 4 ਆਰੋਪੀਆਂ ਨੂੰ 14 ਦਿਨਾਂ ਲਈ ਜੁਡੀਸ਼ੀਅਲ ਰਿਮਾਂਡ ’ਤੇ ਜੇਲ੍ਹ ਭੇਜਿਆ ਗਿਆ ਹੈ। ਅਦਾਲਤ ਵੱਲੋਂ ਇਹ ਫੈਸਲਾ ਅੱਜ ਹੋਈ ਸੁਣਵਾਈ ਦੌਰਾਨ ਲਿਆ ਗਿਆ। ਧਿਆਨ ਰਹੇ ਕਿ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ 11 ਜੁਲਾਈ ਨੂੰ 4 ਸਾਥੀਆਂ ਸਮੇਤ ਅਦਾਲਤ ਵਿਚ ਆਤਮ ਸਮਰਪਣ ਕੀਤਾ ਸੀ। ਪੁਲਿਸ ਨੇ ਪਹਿਲਾਂ ਬੈਂਸ ਅਤੇ ਉਸ ਦੇ ਸਾਥੀਆਂ ਨੂੰ ਤਿੰਨ ਦੇ ਰਿਮਾਂਡ ’ਤੇ ਲਿਆ ਸੀ। ਅੱਜ ਦੂਜੀ ਵਾਰ ਪੁਲਿਸ ਨੇ ਫਿਰ ਤੋਂ 2 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਜਦਕਿ ਇਸ ਤੋਂ ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਸ਼ਾਇਦ ਅੱਜ ਬੈਂਸ ਨੂੰ ਨਿਆਂਇਕ ਹਿਰਾਸਤ ਵਿਚ ਭੇਜਿਆ ਜਾ ਸਕਦਾ। ਰਿਮਾਂਡ ਦੌਰਾਨ ਬੈਂਸ ਕੋਲੋਂ ਪੁੱਛਗਿੱਛ ਹੋਵੇਗੀ ਅੱਜ ਹੋਈ ਸੁਣਵਾਈ ਦੌਰਾਨ ਵੀ ਕੋਰਟ ’ਚ ਬੈਂਸ ਨੇ ਬਹਿਸ ’ਚ ਹਿੰਸਾ ਲਿਆ ਅਤੇ ਆਪਣੀਆਂ ਦਲੀਲਾਂ ਰੱਖੀਆਂ।

 

Check Also

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ

ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …