ਦੋ ਬੇਰੁਜ਼ਗਾਰ ਨੇ ਪੀਤਾ ਸਪਰੇ ਅਤੇ ਦੂਜਾ ਲਗਾਇਆ ਫੰਦਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਦੇ ਬਾਹਰ ਦੋ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਆਤਮ ਹੱਤਿਆ ਦੀ ਕੋਸ਼ਿਸ਼ ਕੀਤੀ ਗਈ। ਜਿਨ੍ਹਾਂ ਵਿਚੋਂ ਦੋ ਨੌਜਵਾਨਾਂ ਨੇ ਜ਼ਹਿਰੀਲੀ ਸਪਰੇ ਪੀ ਲਈ ਜਦਕਿ ਦੂਸਰੇ ਨੇ ਧਰਨੇ ਵਾਲੀ ਥਾਂ ’ਤੇ ਹੀ ਫੰਦਾ ਲਗਾਉਣ ਦੀ ਕੋਸ਼ਿਸ਼ ਕੀਤੀ। ਸਪਰੇਅ ਪੀਣ ਵਾਲੇ ਨੌਜਵਾਨਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਥੇ ਹੀ ਫੰਦਾ ਲਗਾਉਣ ਵਾਲੇ ਨੌਜਵਾਨ ਨੂੰ ਸਾਥੀ ਧਰਨਾਕਾਰੀ ਨੇ ਬਚਾਅ ਲਿਆ। ਇਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਪੁਲਿਸ ਭਰਤੀ ਦੇ ਨਿਯੁਕਤੀ ਪੱਤਰ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਧਰਨਾ ਦੇ ਰਹੇ ਇਨ੍ਹਾਂ ਨੌਜਵਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ ਵਿਚ ਭਰਤੀ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਟੈਸਟ ਤੋਂ ਬਾਅਦ ਵੈਰੀਫਿਕੇਸ਼ਨ ਵੀ ਹੋ ਚੁੱਕੀ ਹੈ। ਪ੍ਰੰਤੂ ਅਕਾਲੀ ਸਰਕਾਰ ਸਮੇਂ ਹੋਈ ਭਰਤੀ ਤੋਂ ਬਾਅਦ 5 ਸਾਲਾਂ ਦੌਰਾਨ ਕਾਂਗਰਸ ਨੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ, ਜਿਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ 11 ਨੌਜਵਾਨ ਮਰਨ ਵਰਤ ’ਤੇ ਬੈਠੇ ਹਨ ਅਤੇ ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਨੂੰ ਜਲਦੀ ਨਿਯੁਕਤੀ ਪੱਤਰ ਨਾ ਦਿੱਤੇ ਗਏ ਤਾਂ ਉਹ ਆਤਮ ਹੱਤਿਆ ਕਰ ਲੈਣਗੇ।