Breaking News
Home / ਪੰਜਾਬ / ਸਿਮਰਨਜੀਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਨੂੰ ਦੱਸਿਆ ਅੱਤਵਾਦੀ

ਸਿਮਰਨਜੀਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਨੂੰ ਦੱਸਿਆ ਅੱਤਵਾਦੀ

ਕੈਬਨਿਟ ਮੰਤਰੀ ਮੀਤ ਹੇਅਰ ਬੋਲੇ : ਬਿਨਾ ਸ਼ਰਤ ਮੁਆਫ਼ੀ ਮੰਗਣ ਸਿਮਰਨਜੀਤ ਸਿੰਘ ਮਾਨ
ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਅੱਤਵਾਦੀ ਦੱਸਿਆ ਹੈ। ਮਾਨ ਨੇ ਕਿਹਾ ਕਿ ਭਗਤ ਸਿੰਘ ਨੇ ਅੰਗਰੇਜ਼ ਅਫ਼ਸਰ ਅਤੇ ਇਕ ਅੰਮਿ੍ਰਤਧਾਰੀ ਸਿੱਖ ਕਾਂਸਟੇਬਲ ਚੰਨਣ ਨੂੰ ਮਾਰਿਆ ਸੀ। ਇਸ ਤੋਂ ਇਲਾਵਾ ਭਗਤ ਸਿੰਘ ਨੇ ਨੈਸ਼ਨਲ ਅਸੈਂਬਲੀ ਵਿਚ ਬੰਬ ਵੀ ਸੁੱਟਿਆ ਸੀ। ਮਾਨ ਨੇ ਅੱਗੇ ਕਿਹਾ ਕਿ ਹੁਣ ਤੁਸੀਂ ਹੀ ਦੱਸੋ ਕਿ ਭਗਤ ਸਿੰਘ ਅੱਤਵਾਦੀ ਸੀ ਜਾਂ ਭਗਤ। ਮਾਨ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ ਅਤੇ ਇਸ ’ਤੇ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਨੇ ਵੀ ਸਖਤ ਇਤਰਾਜ਼ ਪ੍ਰਗਟ ਕੀਤਾ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਮਾਨ ਦੇ ਇਸ ਬਿਆਨ ਨੂੰ ਸ਼ਰਮਨਾਕ ਦੱਸਿਆ ਅਤੇ ਉਨ੍ਹਾਂ ਕਿਹਾ ਕਿ ਮਾਨ ਬਿਨਾ ਸ਼ਰਤ ਮੁਆਫ਼ੀ ਮੰਗਣ। ਉਨ੍ਹਾਂ ਕਿਹਾ ਕਿ ਜੇਕਰ ਮਾਨ ਮੁਆਫ਼ੀ ਨਹੀਂ ਮੰਗਦੇ ਤਾਂ ਪਾਰਟੀ ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕਰੇਗੀ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਮਾਨ ਦੇ ਇਸ ਬਿਆਨ ਨੂੰ ਮੰਦਭਾਗ ਕਰਾਰ ਦਿੱਤਾ ਹੈ। ਉਧਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਵੱਲੋਂ ਵੀ ਸਿਮਰਨਜੀਤ ਸਿੰਘ ਮਾਨ ਦੇ ਬਿਆਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ।

 

Check Also

ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਸ਼ੁਰੂ

25 ਅਕਤੂਬਰ ਤੱਕ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ, 13 ਨਵੰਬਰ ਨੂੰ ਹੋਵੇਗੀ ਵੋਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ …