Breaking News
Home / ਪੰਜਾਬ / ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ

ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ

ਸੁਖਬੀਰ ਸਿੰਘ ਬਾਦਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ, ਭਲਕੇ ਕੀਤਾ ਜਾਵੇਗਾ ਸਸਕਾਰ
ਚੰਡੀਗੜ੍ਹ/ਬਿਊਰੋ ਨਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਅੱਜ ਦਿਹਾਂਤ ਹੋ ਗਿਆ। ਬੀਮਾਰ ਹੋਣ ਕਾਰਨ ਉਨ੍ਹਾਂ ਨੂੰ ਅੰਮਿ੍ਰਤਸਰ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥ ਉਨ੍ਹਾਂ ਆਖਰੀ ਸਾਹ ਲਿਆ। ਉਨ੍ਹਾਂ ਦੇ ਦਿਹਾਂਤ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਸੀਨੀਅਰ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ। 85 ਸਾਲਾ ਨਿਰਮਲ ਸਿੰਘ ਕਾਹਲੋਂ ਅਕਾਲੀ ਦਲ ਦੇ ਸੀਨੀਅਰ ਆਗੂ ਸਨ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬਹੁਤ ਨੇੜੇ ਸਨ। 1997 ਤੋਂ 2002 ਤੱਕ ਉਹ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਵਿਚ ਪੇਂਡੂ ਵਿਕਾਸ ਅਤੇ ਪੰਚਾਇਤ ਰਹੇ। 2007 ’ਚ ਸੱਤਾ ’ਚ ਆਉਣ ਤੋਂ ਬਾਅਦ ਅਕਾਲੀ ਦਲ ਨੇ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣਿਆ ਸੀ। ਨਿਰਮਲ ਸਿੰਘ ਕਾਹਲੋਂ ਦਾ ਅੰਤਿਮ ਸਸਕਾਰ ਉਨ੍ਹਾਂ ਜੱਦੀ ਪਿੰਡ ਵਿਖੇ ਭਲਕੇ ਕੀਤਾ ਜਾਵੇਗਾ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਪੁੱਤਰ ਰਵਿਕਰਣ ਸਿੰਘ ਕਾਹਲੋਂ ਰਾਜਨੀਤੀ ’ਚ ਆਏ ਅਤੇ ਉਨ੍ਹਾਂ ਸੁਖਜਿੰਦਰ ਸਿੰਘ ਰੰਧਾਵਾ ਦੇ ਖਿਲਾਫ਼ ਚੋਣ ਲੜੀ ਪ੍ਰੰਤੂ ਉਹ ਚੋਣ ਹਾਰ ਗਏ ਸਨ।

 

Check Also

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ

ਏਅਰਪੋਰਟ ਅਥਾਰਟੀ ਨੇ ਰਾਤ ਦੀਆਂ ਉਡਾਣਾਂ ਲਈ ਪੂਰੀਆਂ ਕੀਤੀਆਂ ਤਿਆਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਵਿਦੇਸ਼ ਜਾਣ …