Breaking News
Home / ਪੰਜਾਬ / ਸਤੰਬਰ ’ਚ ਪੰਜਾਬ ਦੇ 51 ਲੱਖ ਘਰਾਂ ਨੂੰ ਬਿਜਲੀ ਦਾ ਬਿਲ ਆਵੇਗਾ ਜ਼ੀਰੋ

ਸਤੰਬਰ ’ਚ ਪੰਜਾਬ ਦੇ 51 ਲੱਖ ਘਰਾਂ ਨੂੰ ਬਿਜਲੀ ਦਾ ਬਿਲ ਆਵੇਗਾ ਜ਼ੀਰੋ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਕੀਤਾ ਗਿਆ ਵਾਅਦਾ ਪਹਿਲੀ ਜੁਲਾਈ ਤੋਂ ਲਾਗੂ ਹੋ ਗਿਆ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਆਪਣੇ ਟਵੀਟ ਵਿਚ ਲਿਖਿਆ ਕਿ ਦੋ ਮਹੀਨਿਆਂ ਦਾ ਬਿਲ ਸਤੰਬਰ ਮਹੀਨੇ ਵਿਚ ਆਵੇ ਜਿਸ ਦੌਰਾਨ ਪੰਜਾਬ ਦੇ 51 ਲੱਖ ਘਰਾਂ ਦਾ ਬਿਜਲੀ ਦਾ ਬਿਲ ਜ਼ੀਰੋ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦਿੱਤੀ ਗਈ ਇਕ ਹੋਰ ਗਰੰਟੀ ਪੂਰੀ ਕੀਤੀ ਗਈ ਹੈ। ਇਸ ਨਾਲ ਪੰਜਾਬ ਦੇ ਲੋਕਾਂ ਨੂੰ ਇਕ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਅਸੀਂ ਜੋ ਕਹਿੰਦੇ ਹਾਂ ਉਹ ਪੂਰੀ ਕਰਦੇ ਹਾਂ। ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵਾਅਦਾ ਕੀਤਾ ਗਿਆ ਸੀ ਕਿ ਜੇਕਰ ਪੰਜਾਬ ਅੰਦਰ ਸਾਡੀ ਸਰਕਾਰ ਬਣਦੀ ਹੈ ਤਾਂ ਅਸੀਂ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਵਾਂਗਾ, ਚਾਹੇ ਉਹ ਕਿਸੇ ਵੀ ਵਰਗ ਨਾਲ ਸਬੰਧਤ ਹੋਵੇ। ਜੇਕਰ ਜਨਰਲ ਵਰਗ ਨਾਲ ਸਬੰਧਤ ਪਰਿਵਾਰ 600 ਯੂਨਿਟ ਤੋਂ ਵੱਧ ਬਿਜਲੀ ਦੀ ਵਰਤੋਂ ਕਰਦੇ ਹਨ ਤਾਂ ਉਨ੍ਹਾਂ ਨੂੰ ਪੂਰਾ ਬਿਲ ਅਦਾ ਕਰਨਾ ਪਵੇਗਾ ਪ੍ਰੰਤੂ ਜੇਕਰ ਐਸ ਸੀ, ਬੀ ਸੀ ਪਰਿਵਾਰਾਂ ਦਾ ਬਿਲ ਯੂਨਿਟ ਤੋਂ ਟੱਪ ਜਾਂਦਾ ਹੈ ਤਾਂ ਉਨ੍ਹਾਂ ਨੂੰ ਸਿਰਫ਼ 600 ਯੂਨਿਟ ਤੋਂ ਉਪਰ ਵਾਲੀਆਂ ਯੂਨਿਟਾਂ ਦਾ ਹੀ ਬਿਲ ਭਰਨਾ ਹੋਵੇਗਾ।

 

Check Also

ਨਵਜੋਤ ਸਿੱਧੂ ਦੇ ਹੱਕ ਵਿਚ ਨਿੱਤਰੇ ਸੀਨੀਅਰ ਐਡਵੋਕੇਟ ਐਚ. ਐਸ ਫੂਲਕਾ

ਕਿਹਾ : ਸੰਤੁਲਿਤ ਭੋਜਨ ਹੀ ਜੀਵਨ ਦੀ ਸਭ ਤੋਂ ਚੰਗੀ ਦਵਾਈ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ …