22.3 C
Toronto
Tuesday, September 16, 2025
spot_img
Homeਪੰਜਾਬਸ਼ੋ੍ਰਮਣੀ ਅਕਾਲੀ ਦਲ ’ਚ ਫਿਰ ਬਗਾਵਤ

ਸ਼ੋ੍ਰਮਣੀ ਅਕਾਲੀ ਦਲ ’ਚ ਫਿਰ ਬਗਾਵਤ

ਮਨਪ੍ਰੀਤ ਇਆਲੀ ਨੇ ਨਹੀਂ ਪਾਈ ਦਰੋਪਦੀ ਮੁਰਮੂ ਨੂੰ ਵੋਟ
ਚੰਡੀਗੜ੍ਹ/ਬਿੳੂਰੋ ਨਿੳੂਜ਼
ਰਾਸ਼ਟਰਪਤੀ ਚੋਣਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਵਿਚ ਫਿਰ ਤੋਂ ਬਗਾਵਤ ਹੋ ਗਈ ਹੈ। ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਉਮੀਦਵਾਰ ਦਰੋਪਦੀ ਮੁਰਮੂ ਨੂੰ ਵੋਟ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਮਨਪ੍ਰੀਤ ਸਿੰਘ ਇਆਲੀ ਨੇ ਰਾਸ਼ਟਰਪਤੀ ਚੋਣ ਦਾ ਬਾਈਕਾਟ ਕਰਦਿਆਂ ਕਿਸੇ ਵੀ ਉਮੀਦਵਾਰ ਨੂੰ ਵੋਟ ਨਾ ਦੇਣ ਦਾ ਫੈਸਲਾ ਕੀਤਾ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਦੀ ਮੀਟਿੰਗ ’ਚ ਹੋਏ ਫੈਸਲੇ ਤੋਂ ਬਾਅਦ ਦਰੋਪਦੀ ਮੁਰਮੂ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਸੀ। ਇਆਲੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਚ ਪੰਜਾਬ ਦੇ ਹੱਕ ਖੋਹੇ ਜਾ ਰਹੇ ਹਨ। ਹਰਿਆਣਾ ਨੂੰ ਚੰਡੀਗੜ੍ਹ ਵਿਚ ਵਿਧਾਨ ਸਭਾ ਲਈ ਜ਼ਮੀਨ ਦੇਣ, ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ, ਬੀਬੀਐਮਬੀ ਮਸਲਾ, ਬੰਦੀ ਸਿੱਖਾਂ ਦੀ ਰਿਹਾਈ ਅਤੇ ਚੰਡੀਗੜ੍ਹ ਵਿਚ ਕੇਂਦਰੀ ਨਿਯਮ ਲਾਗੂ ਕਰਨ ਜਿਹੇ ਕਈ ਮਾਮਲਿਆਂ ਵਿਚ ਪੰਜਾਬ ਨਾਲ ਧੱਕੇਸ਼ਾਹੀ ਹੋ ਰਹੀ ਹੈ। ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਕੋਲੋਂ ਪੰਜਾਬ ਦੇ ਲੋਕਾਂ ਅਤੇ ਸਿੱਖ ਕੌਮ ਨੂੰ ਬਹੁਤ ਉਮੀਦਾਂ ਸਨ। ਇਸ ਨੂੰ ਲੈ ਕੇ ਇਕਬਾਲ ਸਿੰਘ ਝੂੰਦਾ ਦੀ ਰਿਪੋਰਟ ਜੋ ਵੀ ਆਏ, ਉਸ ਨੂੰ ਲਾਗੂ ਕਰਨਾ ਚਾਹੀਦਾ ਹੈ। ਪਾਰਟੀ ਵਿਚ ਜੋ ਤਬਦੀਲੀ ਦੀ ਜ਼ਰੂਰਤ ਹੈ, ਉਸ ਨੂੰ ਕਰਨਾ ਚਾਹੀਦਾ ਹੈ ਤਾਂ ਕਿ ਪਾਰਟੀ ਫਿਰ ਤੋਂ ਲੋਕਾਂ ਦੀ ਸੇਵਾ ਕਰਨ ਦੇ ਸਮਰੱਥ ਹੋ ਸਕੇ। ਇਸ ਦੇ ਨਾਲ ਹੀ ਲੋਕਾਂ ਦਾ ਭਰੋਸਾ ਕਾਇਮ ਹੋਵੇਗਾ।

 

RELATED ARTICLES
POPULAR POSTS