ਹਾਈਕੋਰਟ ਨੇ 25 ਜੁਲਾਈ ਤੱਕ ਗਿ੍ਰਫਤਾਰੀ ’ਤੇ ਲਗਾਈ ਰੋਕ
ਚੰਡੀਗੜ੍ਹ/ਬਿੳੂਰੋ ਨਿੳੂਜ਼
ਜੰਗਲਾਤ ਘੁਟਾਲਾ ਮਾਮਲੇ ਵਿਚ ਘਿਰੇ ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਰਾਹਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 25 ਜੁਲਾਈ ਤੱਕ ਗਿਲਜੀਆਂ ਦੀ ਗਿ੍ਰਫਤਾਰੀ ’ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਕੋਲੋਂ ਵੀ ਸਟੇਟਸ ਰਿਪੋਰਟ ਤਲਬ ਕੀਤੀ ਹੈ। ਪੂਰੇ ਮਾਮਲੇ ਵਿਚ ਕੀ ਆਰੋਪ ਹਨ ਅਤੇ ਹੁਣ ਤੱਕ ਪੰਜਾਬ ਵਿਜੀਲੈਂਸ ਨੇ ਕੀ ਕਾਰਵਾਈ ਕੀਤੀ ਹੈ। ਇਸ ਦੇ ਬਾਰੇ ਵੀ ਪੂਰੇ ਤੱਥ ਪੇਸ਼ ਕਰਨ ਲਈ ਕਿਹਾ ਗਿਆ ਹੈ। ਉਧਰ ਦੂਜੇ ਪਾਸੇ ਗਿਲਜੀਆਂ ਨੂੰ ਰਾਹਤ ਮਿਲਣਾ ਪੰਜਾਬ ਸਰਕਾਰ ਲਈ ਇਕ ਵੱਡਾ ਸਿਆਸੀ ਝਟਕਾ ਹੈ। ਜੋ ਲਗਾਤਾਰ ਆਪਣੀ ਇਮੇਜ਼ ਬਣਾਉਣ ਲਈ ਭਿ੍ਰਸ਼ਟਾਚਾਰ ਦੇ ਖਿਲਾਫ ਸਖਤ ਕਾਰਵਾਈ ਦਾ ਦਾਅਵਾ ਕਰ ਰਹੀ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿੳੂਰੋ ਨੇ ਕਾਂਗਰਸ ਸਰਕਾਰ ਦੇ ਸਮੇਂ ਜੰਗਲਾਤ ਘੁਟਾਲਾ ਮਾਮਲੇ ਵਿਚ ਮੁਹਾਲੀ ਵਿਚ ਕੇਸ ਦਰਜ ਕੀਤਾ ਸੀ। ਇਸ ਕੇਸ ਵਿਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ। ਇਸੇ ਕੇਸ ਵਿਚ ਸੰਗਤ ਸਿੰਘ ਗਿਲਜੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਹਾਲਾਂਕਿ ਕੇਸ ਦਰਜ ਹੁੰਦਿਆਂ ਹੀ ਗਿਲਜੀਆਂ ਰੂਪੋਸ਼ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਹਾਈਕੋਰਟ ਵਿਚ ਅਰਜ਼ੀ ਦਾਖਲ ਕੀਤੀ ਸੀ। ਇਹ ਵੀ ਦੱਸਣਯੋਗ ਹੈ ਕਿ ਇਸੇ ਮਾਮਲੇ ਵਿਚ ਵਿਜੀਲੈਂਸ ਨੇ ਸਾਬਕਾ ਮੰਤਰੀ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਵੀ ਚੰਡੀਗੜ੍ਹ ਤੋਂ ਗਿ੍ਰਫਤਾਰ ਕੀਤਾ ਸੀ ਅਤੇ ਉਹ ਰਿਮਾਂਡ ’ਤੇ ਹੈ।