ਚੰਡੀਗੜ੍ਹ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇ ਪਿਤਾ ਜਸਬੀਰ ਸਿੰਘ ਸਿਰਸਾ ਤੇ ਐਡਵੋਕੇਟ ਰਾਕੇਸ਼ ਨੂੰ ਸਥਾਨਕ ਅਦਾਲਤ ਨੇ ਕੀਨੀਆ ਦੇ ਆਜ਼ਾਦੀ ਘੁਲਾਟੀਏ ਮੱਖਣ ਸਿੰਘ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਦੀ ਪਾਵਰ ਆਫ਼ ਅਟਾਰਨੀ ਸਬੰਧੀ ਧੋਖਾਧੜੀ ਦੇ ਦੋਸ਼ ਹੇਠ ਦੋ ਸਾਲ ਕੈਦ ਅਤੇ ਦਸ-ਦਸ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ઠਇਸ ਮਾਮਲੇ ਸਬੰਧੀ ਦਿੱਲੀ ਤੇ ਚੰਡੀਗੜ੍ਹ ਪੁਲਿਸ ਵੱਲੋਂ ਢੁੱਕਵੀਂ ਕਾਰਵਾਈ ਨਾ ਕਰਨ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਕੇਸ ਦਰਜ ਕੀਤਾ ਗਿਆ ਸੀ। ਕੇਸ ਸਬੰਧੀ ਜਾਇਦਾਦ ਦਿੱਲੀ ਦੇ ਪੰਜਾਬੀ ਬਾਗ਼ ਵਿੱਚ ਹੈ ਤੇ ਜਨਰਲ ਪਾਵਰ ਆਫ਼ ਅਟਾਰਨੀ ਸਬੰਧੀ ਪਤਾ ਸੈਕਟਰ ਗਿਆਰਾਂ ਦਾ ਦਿੱਤਾ ਗਿਆ ਸੀ।
Check Also
ਪ੍ਰਕਾਸ਼ ਸਿੰਘ ਬਾਦਲ ਤੋਂ ‘ਫਖਰ-ਏ-ਕੌਮ’ ਖਿਤਾਬ ਵਾਪਸ ਲੈਣ ਦਾ ਫੈਸਲਾ
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲਦੀਆਂ ਸਹੂਲਤਾਂ ਵਾਪਸ ਲੈਣ ਦੇ ਵੀ ਹੁਕਮ ਅੰਮਿ੍ਰ੍ਰਤਸਰ/ਬਿਊਰੋ ਨਿਊਜ਼ …