ਲੁਧਿਆਣਾ ’ਚ ਹੀ ਹੋਵੇਗਾ ਸੂਬਾ ਪੱਧਰੀ ਸਮਾਗਮ
ਚੰਡੀਗੜ੍ਹ/ਬਿਊਰੋ ਨਿਊਜ਼
15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਲੁਧਿਆਣਾ ਵਿਚ ਸੂਬਾ ਪੱਧਰੀ ਸਮਾਗਮ ਹੋਵੇਗਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣਗੇ। ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਅਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਆਜ਼ਾਦੀ ਦਿਵਸ ਮੌਕੇ ਅੰਮਿ੍ਰਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ। ਇਸਦੇ ਚੱਲਦਿਆਂ ਹਰਪਾਲ ਸਿੰਘ ਚੀਮਾ ਪਟਿਆਲਾ, ਗੁਰਮੀਤ ਸਿੰਘ ਮੀਤ ਹੇਅਰ ਤਰਨਤਾਰਨ, ਡਾ. ਬਲਜੀਤ ਕੌਰ ਮਾਨਸਾ ਅਤੇ ਹਰਭਜਨ ਸਿੰਘ ਫਿਰੋਜ਼ਪੁਰ ਵਿਖੇ ਤਿਰੰਗਾ ਲਹਿਰਾਉਣਗੇ। ਇਸੇ ਤਰ੍ਹਾਂ ਲਾਲ ਚੰਦ ਕਟਾਰੂਚੱਕ ਮੋਗਾ, ਕੁਲਦੀਪ ਸਿੰਘ ਧਾਲੀਵਾਲ ਗੁਰਦਾਸਪੁਰ, ਲਾਲਜੀਤ ਸਿੰਘ ਭੁੱਲਰ ਸੰਗਰੂਰ, ਬ੍ਰਹਮ ਸ਼ੰਕਰ ਜਿੰਪਾ ਐਸ.ਏ.ਐਸ. ਨਗਰ, ਹਰਜੋਤ ਸਿੰਘ ਬੈਂਸ ਹੁਸ਼ਿਆਰਪੁਰ, ਅਮਨ ਅਰੋੜਾ ਸ੍ਰੀ ਫਤਹਿਗੜ੍ਹ ਸਾਹਿਬ, ਡਾ. ਇੰਦਰਬੀਰ ਸਿੰਘ ਨਿੱਜਰ ਜਲੰਧਰ, ਸ੍ਰੀ ਫੌਜਾ ਸਿੰਘ ਫਰੀਦਕੋਟ, ਚੇਤਨ ਸਿੰਘ ਜੌੜਾਮਾਜਰਾ ਬਰਨਾਲਾ ਅਤੇ ਅਨਮੋਲ ਗਗਨ ਮਾਨ ਐਸ.ਬੀ.ਐਸ. ਨਗਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ। ਜ਼ਿਕਰਯੋਗ ਹੈ ਹੋਰ ਜ਼ਿਲ੍ਹਿਆਂ ਵਿਚ ਕਮਿਸ਼ਨਰਜ਼ ਅਤੇ ਡਿਪਟੀ ਕਮਿਸ਼ਨਰਜ਼ ਵਲੋਂ ਸਮਾਗਮਾਂ ਦੀ ਪ੍ਰਧਾਨਗੀ ਕੀਤੀ ਜਾਵੇਗੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …