Breaking News
Home / ਪੰਜਾਬ / ਭਾਰਤ ਭੂਸ਼ਣ ਆਸ਼ੂ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ

ਭਾਰਤ ਭੂਸ਼ਣ ਆਸ਼ੂ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ

ਹਾਈਕੋਰਟ ਨੇ ਭਗਵੰਤ ਮਾਨ ਸਰਕਾਰ ਕੋਲੋਂ ਮੰਗੀ ਸਟੇਟਸ ਰਿਪੋਰਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਹਾਈਕੋਰਟ ਨੇ ਸਰਕਾਰ ਕੋਲੋਂ ਆਸ਼ੂ ਨਾਲ ਜੁੜੇ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਹੈ ਅਤੇ ਹੁਣ ਇਸ ਮਾਮਲੇ ਦੀ ਸੁਣਵਾਈ ਅਗਲੇ ਸੋਮਵਾਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਦੇ ਖਿਲਾਫ ਉਸਦੇ ਮੰਤਰੀ ਰਹਿੰਦੇ ਹੋਏ ਫੂਡ ਸਪਲਾਈ ਵਿਭਾਗ ਵਿਚ ਟੈਂਡਰਿੰਗ ਨੂੰ ਲੈ ਕੇ ਸ਼ਿਕਾਇਤ ਦੀ ਜਾਂਚ ਦਾ ਦਾਅਵਾ ਕੀਤਾ ਜਾ ਰਿਹਾ ਹੈ। ਆਸ਼ੂ ਨੇ ਹਾਈਕੋਰਟ ਕੋਲੋਂ ਮੰਗ ਕੀਤੀ ਸੀ ਕਿ ਸਰਕਾਰ ਉਨ੍ਹਾਂ ਨੂੰ ਇਸ ਜਾਂਚ ਵਿਚ ਸ਼ਾਮਲ ਕਰੇ। ਇਸ ਤੋਂ ਇਲਾਵਾ ਗਿ੍ਰਫਤਾਰੀ ਤੋਂ ਪਹਿਲਾਂ ਇਕ ਹਫਤੇ ਦਾ ਨੋਟਿਸ ਵੀ ਦੇਵੇ। ਜਾਣਕਾਰੀ ਅਨੁਸਾਰ ਸਾਬਕਾ ਮੰਤਰੀ ਆਸ਼ੂ ’ਤੇ ਦੋ ਹਜ਼ਾਰ ਕਰੋੜ ਰੁਪਏ ਦੇ ਟੈਂਡਰ ਘੁਟਾਲੇ ਦਾ ਆਰੋਪ ਲਗਾਇਆ ਜਾ ਰਿਹਾ ਹੈ ਅਤੇ ਵਿਜੀਲੈਂਸ ਇਸਦੀ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਆਸ਼ੂ ’ਤੇ ਛੋਟੇ ਠੇਕੇਦਾਰਾਂ ਨੇ ਆਰੋਪ ਲਗਾਏ ਸਨ ਕਿ ਪੰਜਾਬ ਦੀਆਂ ਮੰਡੀਆਂ ਵਿਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰ ਵਿਚ ਗੜਬੜੀ ਕੀਤੀ ਗਈ ਹੈ ਅਤੇ ਛੋਟੇ ਠੇਕੇਦਾਰਾਂ ਨੂੰ ਨਜ਼ਰਅੰਦਾਜ਼ ਕਰਕੇ ਵੀਹ-ਪੱਚੀ ਵਿਅਕਤੀਆਂ ਨੂੰ ਫਾਇਦਾ ਪਹੁੰਚਾਇਆ ਗਿਆ ਸੀ।

 

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …