ਜਬਰ ਜਨਾਹ ਦੇ ਮਾਮਲੇ ਵਿਚ ਘਿਰੇ ਹੋਏ ਹਨ ਬੈਂਸ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਜਬਰ ਜਨਾਹ ਮਾਮਲੇ ਵਿਚ ਅੱਜ ਦੋ ਦਿਨ ਦਾ ਪੁਲਿਸ ਰਿਮਾਂਡ ਖਤਮ ਹੋ ਗਿਆ ਸੀ ਅਤੇ ਹੁਣ ਸਿਮਰਜੀਤ ਬੈਂਸ ਨੂੰ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਪੁਲਿਸ ਅੱਜ ਬੈਂਸ ਨੂੰ ਅਦਾਲਤ ਵਿਚ ਚੌਥੀ ਵਾਰ ਪੇਸ਼ ਕਰਨ ਲਈ ਪਹੁੰਚੀ ਸੀ। ਸੂਤਰਾਂ ਨੇ ਦੱਸਿਆ ਕਿ ਰਿਮਾਂਡ ਵਿਚ ਸਾਬਕਾ ਵਿਧਾਇਕ ਬੈਂਸ ਕੋਲੋਂ ਲਗਾਤਾਰ ਪੁੱਛਗਿੱਛ ਹੋ ਰਹੀ ਸੀ, ਪਰ ਬੈਂਸ ਪੁੱਛਗਿੱਛ ਵਿਚ ਸਹਿਯੋਗ ਨਹੀਂ ਕਰ ਰਹੇ ਸਨ। ਪੁਲਿਸ ਵਲੋਂ ਲਗਾਤਾਰ ਬੈਂਸ ਦਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਅਦਾਲਤ ਵਲੋਂ ਹੁਣ ਬੈਂਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਜਦਕਿ ਬੈਂਸ ਦੇ ਸਾਥੀਆਂ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ ਗਿਆ। ਜ਼ਿਕਰਯੋਗ ਹੈ ਕਿ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਆਪਣੇ ਹੋਰ ਚਾਰ ਸਾਥੀਆਂ ਸਣੇ ਪਿਛਲੇ ਦਿਨੀਂ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ। ਇਸੇ ਦੌਰਾਨ ਸਿਮਰਜੀਤ ਬੈਂਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਝੂਠਾ ਫਸਾਇਆ ਜਾ ਰਿਹਾ ਹੈ।
Check Also
ਫਿਲਮ ‘ਜਾਟ’ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗਣ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਸਦਰ ਪੁਲਿਸ …